17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਦਸਮੇਸ਼ ਨਗਰ ’ਚ ਲੁੱਟ ਦੀ ਵਾਰਦਾਤ, ਛੱਤ ਰਾਹੀਂ ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ’ਤੇ ਕੀਤਾ ਹਮਲਾ

ਭਵਾਨੀਗੜ੍ਹ (ਸੰਗਰੂਰ), 17 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਦਸਮੇਸ਼ ਨਗਰ ਵਿਖੇ ਲੁੱਟ ਦੀ ਇਕ...

Ad Position 21
No active advertisement
ਅਜੀਤ ਡੈਸਕ 17-11-2026

ਭਵਾਨੀਗੜ੍ਹ (ਸੰਗਰੂਰ), 17 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਬੀਤੀ ਰਾਤ ਸਥਾਨਕ ਦਸਮੇਸ਼ ਨਗਰ ਵਿਖੇ ਲੁੱਟ ਦੀ ਇਕ ਵੱਡੀ ਵਾਰਦਾਤ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਨੇ ਛੱਤ ਰਾਹੀ ਘਰ ’ਚ ਦਾਖ਼ਲ ਹੋ ਕੇ ਮਾਂ-ਪੁੱਤ ’ਤੇ ਹਮਲਾ ਕਰਦਿਆਂ ਹੋਏ ਪੁੱਤ ਦੇ ਸਿਰ ’ਤੇ ਕਿਸੇ ਤਿੱਖੀ ਚੀਜ਼ ਨਾਲ ਵਾਰ ਕਰਕੇ ਜਖ਼ਮੀ ਕਰਦਿਆਂ ਹੋਏ ਉਸ ਦੀ ਸੋਨੇ ਦੀ ਚੇਨ ਲੁੱਟ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਮਿਲੀ ਹੈ।

ਜਖ਼ਮੀ ਹੋਏ ਪੁੱਤ ਨੂੰ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਘਟਨਾ ਸਬੰਧੀ ਅਭਿਸ਼ੇਕ ਸ਼ਰਮਾ ਵਾਸੀ ਭਵਾਨੀਗੜ੍ਹ ਨੇ ਦੱਸਿਆ ਕਿ ਬੀਤੀ ਰਾਤ ਨੂੰ ਖਾਣਾ ਖਾਣ ਉਪਰੰਤ ਉਹ ਆਪਣੇ ਤਿੰਨ ਸਾਲਾਂ ਬੱਚੇ ਨਾਲ ਪਹਿਲੀ ਮੰਜ਼ਿਲ ’ਤੇ ਬਣੇ ਕਮਰੇ ਵਿਚ ਸੌਣ ਲਈ ਗਿਆ ਤਾਂ ਇਸ ਦੌਰਾਨ ਉਸ ਨੂੰ ਛੱਤ ’ਤੇ ਕਿਸੇ ਦੇ ਤੁਰਨ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਹ ਦੇਖਣ ਲਈ ਛੱਤ ’ਤੇ ਗਿਆ ਤਾਂ ਉਸ ਦੀ ਮਾਤਾ ਨੀਤੂ ਸ਼ਰਮਾ ਵੀ ਉਸ ਦੇ ਪਿੱਛੇ ਆ ਗਈ। ਉੱਥੇ ਪਹਿਲਾਂ ਤੋਂ ਮੌਜੂਦ ਦੋ ਅਣਪਛਾਤੇ ਵਿਅਕਤੀਆਂ ਤੋਂ ਜਦੋਂ ਉਨ੍ਹਾਂ ਨੇ ਛੱਤ ’ਤੇ ਆਉਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਵਿਅਕਤੀਆਂ ਨੇ ਉਸ ਦੀ ਮਾਤਾ ਨੂੰ ਧੱਕਾ ਦੇ ਦਿੱਤਾ ਅਤੇ ਅਭਿਸ਼ੇਕ ਸ਼ਰਮਾ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਹਮਲਾਵਰਾਂ ਨੇ ਕਿਸੇ ਨੁਕੀਲੀ ਚੀਜ਼ ਨਾਲ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ ਅਤੇ ਉਸ ਦੀ ਸੋਨੇ ਦੀ ਚੇਨ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਵਾਰਦਾਤ ਸਬੰਧੀ ਪੀੜਤ ਪਰਿਵਾਰ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਹਨ। ਅਭਿਸ਼ੇਕ ਨੇ ਦੋਸ਼ ਲਾਇਆ ਕਿ ਉਸ ਵਲੋਂ ਘਟਨਾ ਦੌਰਾਨ ਹੀ ਪੁਲਿਸ ਨੂੰ ਫ਼ੋਨ ਕਰਨ ਦੇ ਨਾਲ-ਨਾਲ 112 ਨੰਬਰ ’ਤੇ ਵੀ ਸੂਚਨਾ ਦਿੱਤੀ ਗਈ ਸੀ, ਪਰ ਪੁਲਿਸ ਸਮੇਂ ਸਿਰ ਮੌਕੇ ’ਤੇ ਨਹੀਂ ਪਹੁੰਚੀ। ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਤੁਰੰਤ ਪਹੁੰਚ ਜਾਂਦੀ ਤਾਂ ਹਮਲਾਵਰਾ ਨੂੰ ਮੌਕੇ ’ਤੇ ਹੀ ਕਾਬੂ ਕੀਤਾ ਜਾ ਸਕਦਾ ਸੀ। ਇਸ ਘਟਨਾ ਕਾਰਨ ਸ਼ਹਿਰ ਵਾਸੀਆ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਸਬੰਧੀ ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ। 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਬੈਠਕ ਹੋਵੇਗੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਇਆ- ਅਵਤਾਰ ਸਿੰਘ ਈਲਵਾਲ
Ad Position 24