ਕਪੂਰਥਲਾ, 17 ਨਵੰਬਰ (ਅਮਨਜੋਤ ਸਿੰਘ ਵਾਲੀਆ)- ਪਿੰਡ ਸੰਧੂ ਚੱਠਾ ਨੇੜੇ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤ ਮਾਲਕ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਇੰਦਰ ਪਾਸਵਾਨ ਵਾਸੀ ਸੰਧੂ ਚੱਠਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਖੇਤਾਂ ਵਿਚੋਂ ਕੰਮ ਕਰਕੇ ਘਰ ਵਾਪਸ ਮੋਟਰਸਾਈਕਲ ’ਤੇ ਆ ਰਿਹਾ ਸੀ ਤਾਂ ਰਸਤੇ ਵਿਚ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ ਤੇ ਡਿੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਦਰ ਦੇ ਏ.ਐਸ.ਆਈ. ਅਮਰਜੀਤ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।