17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰਾ ਮੰਤਰਾਲਾ ਸਥਾਪਿਤ ਕਰਾਂਗੇ- ਸੁਖਬੀਰ ਬਾਦਲ

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ...

Ad Position 21
No active advertisement
ਅਜੀਤ ਡੈਸਕ 17-11-2026

ਮਾਨਸਾ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਬਿਜ਼ਨਸ ਸੁਖਬੀਰ, ਤੁਹਾਡੀ ਗੱਲ ਪੰਜਾਬ ਵੱਲ’ ਦੇ ਬੈਨਰ ਹੇਠ ਵਪਾਰੀਆਂ, ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਮਿਲਣੀ ਦੌਰਾਨ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖਰਾ ਵਪਾਰ ਮੰਤਰਾਲਾ ਸਥਾਪਤ ਕੀਤਾ ਜਾਵੇਗਾ।

ਸਾਬਕਾ ਉਪ ਮੁੱਖ ਮੰਤਰੀ ਨੇ ਮਾਨਸਾ ਨੂੰ ਸਨਅਤੀ ਹੱਬ ਬਣਾਉਣ ਅਤੇ ਸਨਅਤੀ ਖੇਤਰ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ‘ਬਿਲਡ ਪੰਜਾਬ’ ਵਿਭਾਗ ਵੀ ਸਥਾਪਤ ਕੀਤਾ ਜਾਵੇਗਾ, ਜੋ ਪਿਛਲੀ ਅਕਾਲੀ ਸਰਕਾਰ ਵੇਲੇ ਬਣਾਏ ‘ਇਨਵੈਸਟ ਪੰਜਾਬ’ ਵਿਭਾਗ ਦੀ ਤਰਜ਼ ’ਤੇ ਕੰਮ ਕਰੇਗਾ। ਇਸ ਵਿਭਾਗ ਅਧੀਨ ਕਾਲੋਨਾਈਜ਼ਰਾਂ ਅਤੇ ਆਮ ਲੋਕਾਂ ਨੂੰ ਐੱਨ.ਓ.ਸੀ. ਤੇ ਸੀ.ਐੱਲ.ਯੂ. ਸਮੇਤ ਲੋੜੀਂਦੀਆਂ ਮਨਜ਼ੂਰੀਆਂ ਇਕੋ ਥਾਂ ਤੋਂ ਦਿੱਤੀਆਂ ਜਾਣਗੀਆਂ।

Ad Position 22
No active advertisement
ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਓਲਡ ਸ਼ਾਹਪੁਰਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੋਈ ਬੇਅਦਬੀ
Ad Position 24