18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲਸ਼ਕਰ-ਏ-ਤਾਇਬਾ ਦਾ ਅੱਤਵਾਦੀ ਲਤੀਫ਼ ਭੱਟ ਢੇਰ

ਸ੍ਰੀਨਗਰ, 18 ਨਵੰਬਰ- ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿਚ ਸੀ.ਆਰ.ਪੀ.ਐਫ਼. ਦੀ ਇਕ ਚੌਕੀ 'ਤੇ ਹਮਲਾ ਕਰਨ ਵਾਲੇ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਕੁਲਗਾਮ ਵਿਚ ਇਕ ਮੁਕਾਬਲੇ ਵਿਚ ਢੇਰ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 18-11-2026

ਸ੍ਰੀਨਗਰ, 18 ਨਵੰਬਰ- ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਵਿਚ ਸੀ.ਆਰ.ਪੀ.ਐਫ਼. ਦੀ ਇਕ ਚੌਕੀ 'ਤੇ ਹਮਲਾ ਕਰਨ ਵਾਲੇ ਲਸ਼ਕਰ-ਏ-ਤਾਇਬਾ ਦੇ ਅੱਤਵਾਦੀ ਲਤੀਫ ਭੱਟ ਨੂੰ ਕੁਲਗਾਮ ਵਿਚ ਇਕ ਮੁਕਾਬਲੇ ਵਿਚ ਢੇਰ ਕਰ ਦਿੱਤਾ ਹੈ। ਇਹ ਮੁਕਾਬਲਾ ਬੁੱਧਵਾਰ ਸਵੇਰੇ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਲਤੀਫ ਭੱਟ ਨੂੰ ਫੜਨ ਲਈ ਕੁਲਗਾਮ ਦੇ ਜੰਗਲਪੋਰਾ ਖੇਤਰ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਸੂਤਰਾਂ ਦਾ ਕਹਿਣਾ ਹੈ ਕਿ ਲਤੀਫ਼ ਇਕ ਮਸਜਿਦ ਵਿਚ ਲੁਕਿਆ ਹੋਇਆ ਸੀ।

ਸਥਾਨਕ ਲੋਕਾਂ ਦੀ ਮਦਦ ਨਾਲ, ਸੁਰੱਖਿਆ ਬਲਾਂ ਨੇ ਲਤੀਫ ਨੂੰ ਇਕ ਵੀਡੀਓ ਕਾਲ ਕੀਤੀ ਤੇ ਉਸ ਨੂੰ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਉਸ ਨੂੰ ਭਰੋਸਾ ਵੀ ਦਿੱਤਾ ਕਿ ਅਸੀਂ ਤੇਰੇ ਨਾਲ ਹਾਂ ਪਰ ਲਤੀਫ ਨੇ ਜਵਾਬ ਦਿੱਤਾ ਕਿ ਮੈਂ ਅੱਲ੍ਹਾ ਨੂੰ ਮਿਲਣਾ ਚਾਹੁੰਦਾ ਹਾਂ। ਮੈਂ ਬਹੁਤ ਖੁਸ਼ ਹਾਂ। ਮੈਂ ਅੱਲ੍ਹਾ ਨੂੰ ਵੇਖਾਂਗਾ। ਮੈਂ ਆਤਮ ਸਮਰਪਣ ਨਹੀਂ ਕਰਾਂਗਾ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਸ ਨੂੰ ਢੇਰ ਕਰ ਦਿੱਤਾ। 

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਵਿਅਕਤੀ ਨੇ ਖਿੱਚੀਆਂ ਮਹਿਲਾਂ ਦੀਆਂ ਵਾਲੀਆਂ ਅਗਲੀ ਖ਼ਬਰ ਮੁੜ ਬਦਲੇਗੀ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਦੀ ਵਰਦੀ
Ad Position 24