18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਲਈ ਭਾਰਤ ਮੰਡਪਮ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 18 ਨਵੰਬਰ- ਫਿਲੀਪੀਨਜ਼ ਦੀ ਆਪਣੀ ਫੇਰੀ ਤੋਂ ਵਾਪਸ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਸਵੇਰੇ ਭਾਰਤ ਮੰਡਪਮ ਪਹੁੰਚੇ। ਉਹ ਇੱਥੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 18-11-2026

ਨਵੀਂ ਦਿੱਲੀ, 18 ਨਵੰਬਰ- ਫਿਲੀਪੀਨਜ਼ ਦੀ ਆਪਣੀ ਫੇਰੀ ਤੋਂ ਵਾਪਸ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਸਵੇਰੇ ਭਾਰਤ ਮੰਡਪਮ ਪਹੁੰਚੇ। ਉਹ ਇੱਥੇ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਵਿਚ ਸਰਕਾਰ ਦੇ ਹੁਣ ਤੱਕ ਦੇ ਪ੍ਰਦਰਸ਼ਨ ਦੀ ਸਮੀਖਿਆ ਕਰਨ ਅਤੇ ਹੱਦਬੰਦੀ ਬਿੱਲ 'ਤੇ ਵੀ ਚਰਚਾ ਕਰਨ ਦੀ ਉਮੀਦ ਹੈ।

ਮੀਟਿੰਗ ਵਿਚ ਸਿਰਫ਼ ਕੈਬਨਿਟ ਮੰਤਰੀਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਰਾਜ ਮੰਤਰੀ ਅਤੇ ਸੁਤੰਤਰ ਚਾਰਜ ਵਾਲੇ ਮੰਤਰੀ ਇਸ ਮੀਟਿੰਗ ਵਿਚ ਸ਼ਾਮਿਲ ਨਹੀਂ ਹੋ ਰਹੇ ਹਨ। ਇਸ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਦਫ਼ਤਰ ਵਿਚ ਰਾਜ ਮੰਤਰੀਆਂ ਅਤੇ ਸੁਤੰਤਰ ਚਾਰਜ ਵਾਲੇ ਮੰਤਰੀਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ ਸਨ।

ਕੇਂਦਰੀ ਮੰਤਰੀ ਪ੍ਰੀਸ਼ਦ ਦੀ ਆਖਰੀ ਮੀਟਿੰਗ ਸਤੰਬਰ ਵਿਚ 'ਚਿੰਤਨ ਸ਼ਿਵਿਰ' ਵਜੋਂ ਹੋਈ ਸੀ।

Ad Position 22
No active advertisement
ਅਗਲੀ ਖ਼ਬਰ ਸੱਚਖ਼ੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੀਆਂ ਰੇਲਗੱਡੀਆਂ ’ਚ ਸਹੂਲਤਾਂ ਦੀ ਵੱਡੀ ਕਮੀ- ਜਥੇਦਾਰ ਸੁਖਜੀਤ ਸਿੰਘ ਬਘੌਰ...
Ad Position 24