18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨਿਤਿਨ ਨਬੀਨ ਜਲਦ ਪਹੁੰਚਣਗੇ ਜਲੰਧਰ, ਤਿਆਰੀਆਂ ਹੋਈਆਂ ਪੂਰੀਆਂ

ਜਲੰਧਰ, 18 ਨਵੰਬਰ (ਦਵਿੰਦਰ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਦੇ ਰਾਏਪੁਰ ਰਸੂਲਪੁਰ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਜਨਮ ਦਿਵਸ ਦੇ ਮੌਕੇ 'ਤੇ ਸਮਰਸਤਾ ਯਾਤਰਾ ਨੂੰ ਹਰੀ ਝੰਡੀ ਦੇਣਗੇ।

Ad Position 21
No active advertisement
ਅਜੀਤ ਡੈਸਕ 18-11-2026

ਜਲੰਧਰ, 18 ਨਵੰਬਰ (ਦਵਿੰਦਰ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਜਲੰਧਰ ਦੇ ਰਾਏਪੁਰ ਰਸੂਲਪੁਰ ਪਹੁੰਚਣਗੇ, ਜਿੱਥੇ ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਜਨਮ ਦਿਵਸ ਦੇ ਮੌਕੇ 'ਤੇ ਸਮਰਸਤਾ ਯਾਤਰਾ ਨੂੰ ਹਰੀ ਝੰਡੀ ਦੇਣਗੇ। ਇਹ ਯਾਤਰਾ ਵੱਖ-ਵੱਖ ਰਾਜਾਂ ਵਿਚੋਂ ਲੰਘਦੀ ਹੋਈ ਉੱਤਰ ਪ੍ਰਦੇਸ਼ ਦੇ ਵਾਰਾਣਸੀ ਪਹੁੰਚੇਗੀ, ਜਿੱਥੇ ਯਾਤਰਾ ਦਾ ਸਵਾਗਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਨਿਤਿਨ ਨਬੀਨ ਅੱਜ ਦੁਪਹਿਰ 1:00 ਵਜੇ ਦੇ ਕਰੀਬ ਰਾਏਪੁਰ ਰਸੂਲਪੁਰ ਦੇ ਇਸ ਪੰਡਾਲ ਵਿਚ ਪਹੁੰਚਣਗੇ। ਇਹ ਪੰਡਾਲ ਲਗਭਗ 40 ਏਕੜ ਵਿਚ ਬਣਾਇਆ ਗਿਆ ਹੈ, ਜਿਸ ਵਿਚ 50,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਇਸ ਵਿਚ 3 ਪਾਰਕਿੰਗ ਖੇਤਰ ਬਣਾਏ ਗਏ ਹਨ ਤਾਂ ਜੋ ਇੱਥੇ ਪਹੁੰਚਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਵਿਚਕਾਰ ਸੰਤ ਸਮਾਜ ਲਈ ਇਕ ਵੱਖਰਾ ਸਟੇਜ ਬਣਾਇਆ ਗਿਆ ਹੈ। ਸੰਤ ਸਮਾਜ ਉੱਪਰਲੇ ਸਟੇਜ 'ਤੇ ਬੈਠੇਗਾ ਅਤੇ ਭਾਜਪਾ ਲੀਡਰਸ਼ਿਪ ਹੇਠਲੇ ਸਟੇਜ 'ਤੇ ਬੈਠੇਗੀ, ਜੋ ਪੰਡਾਲ ਵਿਚ ਬੈਠੇ ਲੋਕਾਂ ਨੂੰ ਸੰਬੋਧਨ ਕਰੇਗੀ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਕਿ ਇਹ ਯਾਤਰਾ ਕਿਸੇ ਵੀ ਤਰ੍ਹਾਂ ਦੀ ਰਾਜਨੀਤਕ ਯਾਤਰਾ ਨਹੀਂ ਹੈ, ਇਹ ਇਕ ਧਾਰਮਿਕ ਯਾਤਰਾ ਹੈ, ਸਾਰਿਆਂ ਨੂੰ ਆਪਣੀ ਪਾਰਟੀ ਦੀ ਵਿਚਾਰਧਾਰਾ ਛੱਡ ਕੇ ਇਸ ਯਾਤਰਾ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ ਤੇ ਆਮ ਲੋਕਾਂ ਨੂੰ ਵੀ ਹਿੱਸਾ ਲੈਣਾ ਚਾਹੀਦਾ ਹੈ।

 

Ad Position 22
No active advertisement
ਅਗਲੀ ਖ਼ਬਰ ਕੇਂਦਰੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਲਈ ਭਾਰਤ ਮੰਡਪਮ ਪਹੁੰਚੇ ਪ੍ਰਧਾਨ ਮੰਤਰੀ ਮੋਦੀ
Ad Position 24