18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਡੇਰਾ ਬੱਲਾਂ ਨੂੰ ਨਿਤਿਨ ਨਬੀਨ ਨੇ ਕੀਤਾ ਸਮਰਸਤਾ ਯਾਤਰਾ ਦਾ ਆਗਾਜ਼

ਜਲੰਧਰ, 18 ਨਵੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜਲੰਧਰ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਗੁਰੂ ਰਵਿਦਾਸ ਜੀ ਦੇ ਮੰਦਰ ਵਿਚ ਮੱਥਾ ਟੇਕਿਆ ਅਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 18-11-2026

ਜਲੰਧਰ, 18 ਨਵੰਬਰ- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜਲੰਧਰ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਗੁਰੂ ਰਵਿਦਾਸ ਜੀ ਦੇ ਮੰਦਰ ਵਿਚ ਮੱਥਾ ਟੇਕਿਆ ਅਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੰਤ ਰਵਿਦਾਸ ਜੀ ਦੀ 650ਵੀਂ ਜਯੰਤੀ ਅਗਲੇ ਸਾਲ ਮਨਾਈ ਜਾਵੇਗੀ। ਗੁਰੂ ਰਵਿਦਾਸ ਜੀ ਨੇ ਛੂਤ-ਛਾਤ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਸਮਾਨਤਾ ਅਤੇ ਭਾਈਚਾਰੇ ਦਾ ਉਪਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਨ ਕਿ ਕਿਸੇ ਵਿਅਕਤੀ ਦੀ ਮਹਾਨਤਾ ਜਨਮ ਦੁਆਰਾ ਨਹੀਂ, ਸਗੋਂ ਉਨ੍ਹਾਂ ਦੇ ਕੰਮਾਂ ਅਤੇ ਆਚਰਣ ਦੁਆਰਾ ਨਿਰਧਾਰਤ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਮਰਸਤਾ ਸੰਕਲਪ ਯਾਤਰਾ ਸੱਤ ਰਾਜਾਂ ਵਿਚੋਂ ਲੰਘੇਗੀ ਅਤੇ ਲਗਭਗ 2,000 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਜਲੰਧਰ ਤੋਂ ਸ਼ੁਰੂ ਹੋਈ ਇਸ ਯਾਤਰਾ ਦਾ ਉਦੇਸ਼ ਗੁਰੂਆਂ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਯਾਤਰਾ ਨੂੰ ਅਸ਼ੀਰਵਾਦ ਦੇਣ ਆਏ ਸੰਤਾਂ ਅਤੇ ਸਮਾਗਮ ਵਿਚ ਮੌਜੂਦ ਭਾਜਪਾ ਨੇਤਾਵਾਂ ਦਾ ਧੰਨਵਾਦ ਕੀਤਾ।

Ad Position 22
No active advertisement
ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਵੱਲੋਂ ਸਰਕਾਰ ਨੂੰ ਭੇਜੇ ਦੋ ਸਵਾਲਾਂ ਦੇ ਜਵਾਬ ਅਜੇ ਤੱਕ ਨਹੀਂ ਮਿਲੇ- ਜਸਕਰਨ ਸਿੰਘ
Ad Position 24