ਨਵੀਂ ਦਿੱਲੀ, 18 ਨਵੰਬਰ - ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਅਮਰੀਕਾ ਤੋਂ ਵਾਪਸ ਭੇਜੇ ਗਏ ਮੁਲਜ਼ਮ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ, ਜੋ ਕਿ 'ਖ਼ਾਲਿਸਤਾਨ ਜ਼ਿੰਦਾਬਾਦ ਫੋਰਸ' (ਕੇ.ਜ਼ੈੱਡ.ਐੱਫ.) ਦਾ ਸਮਰਥਕ ਹੈ, ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਐਨ.ਆਈ.ਏ. ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਅਮਰੀਕੀ ਸਰਕਾਰ ਦੇ ਸਹਿਯੋਗ ਨਾਲ ਵਾਪਸ ਭੇਜਿਆ ਗਿਆ ਸੀ।