ਕੋਟਫ਼ਤੂਹੀ (ਹੁਸ਼ਿਆਰਪੁਰ), 18 ਨਵੰਬਰ (ਅਵਤਾਰ ਸਿੰਘ ਅਟਵਾਲ) - ਐਨ.ਪੀ.ਐੱਸ ਮੁਲਾਜ਼ਮਾਂ ਨੇ ਅਜਨੋਹਾ 'ਚ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ, ਜਨਰਲ ਸਕੱਤਰ ਉਂਕਾਰ ਸਿੰਘ ਅਤੇ ਵਿੱਤ ਸਕੱਤਰ ਹਰਮਨੋਜ ਕੁਮਾਰ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਦੱਸਿਆ ਕਿ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਾਰੇ ਲੀਡਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਧਰਨੇ ਮੁਜ਼ਾਹਰਿਆਂ ਵਿਚ ਸ਼ਾਮਿਲ ਹੋ ਕੇ ਐਲਾਨ ਕਰ ਕੇ ਜਾਂਦੇ ਸਨ, ਕਿ ਸਰਕਾਰ ਬਣਨ ਉਪਰੰਤ ਅਸੀਂ ਪਹਿਲ ਦੇ ਆਧਾਰ ਤੇ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ। ਇਹ ਮੁਲਾਜ਼ਮਾਂ ਦਾ ਹੱਕ ਹੈ ਜਿਸ ਨੂੰ ਸਾਡੀ ਸਰਕਾਰ ਬਣਨ 'ਤੇ ਪੂਰਾ ਕਰ ਦਿੱਤਾ ਜਾਵੇਗਾ। ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਲੋਂ 18 ਨਵੰਬਰ 2022 ਨੂੰ ਇਕ ਅਧੂਰਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ, ਜਿਸ ਨੂੰ ਚਾਰ ਸਾਲ ਬੀਤਣ ਉਪਰੰਤ ਵੀ ਅਮਲੀ ਜਾਮਾ ਨਹੀਂ ਪਹਿਨਾਇਆ ਜਾ ਸਕਿਆ। ਅੱਜ ਵੀ 2004 ਤੋਂ ਬਾਅਦ ਭਰਤੀ ਮੁਲਾਜ਼ਮ ਨਿਗੂਣੀ ਪੈਨਸ਼ਨ ਲੈ ਕੇ ਸੇਵਾਮੁਕਤ ਹੋ ਰਹੇ ਹਨ।ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਅਧੂਰੇ ਨੋਟਿਫਿਕੇਸ਼ਨ ਨੂੰ ਪੂਰਨ ਲਾਗੂ ਕਰ ਕੇ ਆਪਣਾ ਚੋਣ ਵਾਅਦਾ ਪੂਰਾ ਕਰੇ ਨਹੀਂ ਤਾਂ ਤਿੱਖੇ ਸੰਘਰਸ਼ ਲਈ ਤਿਆਰ ਰਹੇ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਐਨ.ਪੀ.ਐੱਸ ਮੁਲਾਜ਼ਮਾਂ ਨੇ ਅਧੂਰੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ
ਕੋਟਫ਼ਤੂਹੀ (ਹੁਸ਼ਿਆਰਪੁਰ), 18 ਨਵੰਬਰ (ਅਵਤਾਰ ਸਿੰਘ ਅਟਵਾਲ) - ਐਨ.ਪੀ.ਐੱਸ ਮੁਲਾਜ਼ਮਾਂ ਨੇ ਅਜਨੋਹਾ 'ਚ ਬਲਾਕ ਪ੍ਰਧਾਨ ਨਰਿੰਦਰ ਅਜਨੋਹਾ...
ਅਜੀਤ ਡੈਸਕ
18-11-2026