ਰਾਜਾਸਾਂਸੀ (ਅੰਮ੍ਰਿਤਸਰ), 18 ਨਵੰਬਰ (ਹਰਦੀਪ ਸਿੰਘ ਖੀਵਾ) - ਸਪਾਈਸਜੈੱਟ ਏਅਰਲਾਈਨ ਦੀਆਂ ਦੁਬਈ ਅਤੇ ਅੰਮ੍ਰਿਤਸਰ ਵਿਚਕਾਰ ਚੱਲਣ ਵਾਲੀਆਂ ਉਡਾਣਾਂ ਨੂੰ ਲੈ ਕੇ ਯਾਤਰੀਆਂ ਦੀ ਖੱਜਲ-ਖੁਆਰੀ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਮੁੜ ਸੱਤਵੇਂ ਦਿਨ ਵੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਰਾਜਾਸਾਂਸੀ ਤੇ ਦੁਬਈ ਜਾਣ ਦੀ ਉਮੀਦ ਲੈ ਕੇ ਪਹੁੰਚੇ ਯਾਤਰੀਆਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ, ਜਦੋਂ ਏਅਰਲਾਈਨ ਦੇ ਸਟਾਫ ਵਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਅੱਜ ਦੀ ਉਡਾਣ ਰਵਾਨਾ ਨਹੀਂ ਹੋਵੇਗੀ। ਹਵਾਈ ਅੱਡੇ ਤੇ ਪਹੁੰਚਣ ਤੋਂ ਬਾਅਦ ਉਡਾਣ ਨਾ ਜਾਣ ਦੀ ਜਾਣਕਾਰੀ ਮਿਲਣ ਕਾਰਨ ਯਾਤਰੀ ਕਾਫ਼ੀ ਦੁਖੀ ਨਜ਼ਰ ਆਏ। ਉਹ ਨਿਰਾਸ਼ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ। ਯਾਤਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਲਗਾਤਾਰ ਸੱਤਵੇਂ ਦਿਨ ਵੀ ਇਸ ਤਰ੍ਹਾਂ ਦੀ ਸਥਿਤੀ ਬਣਨ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਯਾਤਰੀਆਂ ਨੇ ਏਅਰਲਾਈਨ ਪ੍ਰਬੰਧਕਾਂ ਤੋਂ ਮੰਗ ਕੀਤੀ ਕਿ ਉਡਾਣਾਂ ਸੰਬੰਧੀ ਸਹੀ ਜਾਣਕਾਰੀ ਸਮੇਂ ਸਿਰ ਦਿੱਤੀ ਜਾਵੇ ਅਤੇ ਯਾਤਰੀਆਂ ਨੂੰ ਬਿਨਾਂ ਵਜ੍ਹਾ ਹਵਾਈ ਅੱਡੇ ਪਹੁੰਚ ਕੇ ਖੱਜਲ-ਖੁਆਰ ਹੋਣ ਤੋਂ ਬਚਾਇਆ ਜਾਵੇ।
ਤਸਵੀਰ ਕੈਪਸ਼ਨ-ਸਪਾਈਸਜੈੱਟ ਦੀ ਉਡਾਣ ਰੱਦ ਹੋਣ ਕਾਰਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਖਿੜਕੀ ਸਾਹਮਣੇ ਸਟਾਫ ਤੋਂ ਜਾਣਕਾਰੀ ਲੈਂਦੇ ਅਤੇ ਖੱਜਲ-ਖੁਆਰ ਹੁੰਦੇ ਨਿਰਾਸ਼ ਯਾਤਰੀ।
ਤਾਜ਼ਾ ਖ਼ਬਰਾਂ
Free
ਮੁੜ ਸੱਤਵੇਂ ਦਿਨ ਵੀ ਸਪਾਈਸਜੈੱਟ ਦੀ ਉਡਾਣ ਰੱਦ, ਯਾਤਰੀ ਖੱਜਲ-ਖੁਆਰ ਹੋ ਕੇ ਪਰਤੇ ਘਰਾਂ ਨੂੰ
ਰਾਜਾਸਾਂਸੀ (ਅੰਮ੍ਰਿਤਸਰ), 18 ਨਵੰਬਰ (ਹਰਦੀਪ ਸਿੰਘ ਖੀਵਾ) - ਸਪਾਈਸਜੈੱਟ ਏਅਰਲਾਈਨ ਦੀਆਂ ਦੁਬਈ ਅਤੇ ਅੰਮ੍ਰਿਤਸਰ ਵਿਚਕਾਰ ਚੱਲਣ...
ਅਜੀਤ ਡੈਸਕ
18-11-2026