19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਹਰਿਆਣਾ ਹਾਈਕਰੋਟ ਨੇ ਲਗਾਈ PCS ਦੀ ਚੋਣ ਪ੍ਰਕਿਰਿਆ ’ਤੇ ਰੋਕ

ਚੰਡੀਗੜ੍ਹ, 19 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ...

Ad Position 21
No active advertisement
ਅਜੀਤ ਡੈਸਕ 19-11-2026

ਚੰਡੀਗੜ੍ਹ, 19 ਨਵੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐੱਸ.) ਦੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪ੍ਰੀਖਿਆ ਨਾਲ ਸੰਬੰਧਿਤ ਸਮੁੱਚਾ ਰਿਕਾਰਡ ਸੀਲ ਕਰਕੇ ਮੰਗਵਾ ਲਿਆ ਹੈ ਅਤੇ ਮਾਮਲੇ ਵਿਚ ਵਿਸਥਾਰਤ ਹੁਕਮ ਜਾਰੀ ਕਰਨ ਦੀ ਗੱਲ ਕਹੀ ਹੈ।
26 ਉਮੀਦਵਾਰਾਂ ਵਲੋਂ ਦਾਇਰ ਪਟੀਸ਼ਨ ਵਿਚ 4 ਨਵੰਬਰ ਨੂੰ ਐਲਾਨੇ ਨਤੀਜੇ ਰੱਦ ਕਰਨ, ਭਰਤੀ ਪ੍ਰਕਿਰਿਆ ਦੀ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਜਾਂਚ ਕਰਵਾਉਣ ਅਤੇ ਸਮੁੱਚਾ ਰਿਕਾਰਡ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸੇ ਪ੍ਰੀਖਿਆ ਨਾਲ ਸੰਬੰਧਿਤ ਚਾਰ ਹੋਰ ਪਟੀਸ਼ਨਾਂ ਵੀ ਦਾਇਰ ਹੋਈਆਂ ਹਨ।
ਪਟੀਸ਼ਨਰਾਂ ਨੇ ਦੋਸ਼ ਲਾਇਆ ਹੈ ਕਿ ਭਰਤੀ ਦੇ ਨਿਯਮਾਂ ਵਿਚ ਤਬਦੀਲੀ ਕਰਕੇ ਦਸਵੀਂ ਪੱਧਰ ਦੀ ਪੰਜਾਬੀ ਪਾਸ ਕਰਨ ਦੀ ਲਾਜ਼ਮੀ ਸ਼ਰਤ ਹਟਾਈ ਗਈ ਅਤੇ ਇਕ ਤੋਂ ਵੱਧ ਸ਼੍ਰੇਣੀਆਂ ਵਿਚ ਅਰਜ਼ੀਆਂ ਦੇਣ ਦੀ ਛੋਟ ਦਿੱਤੀ ਗਈ। ਉਮਰ ਹੱਦ ਦੇ ਨਿਯਮਾਂ ਦੀ ਉਲੰਘਣਾ ਕਰਕੇ ਅਯੋਗ ਉਮੀਦਵਾਰਾਂ ਨੂੰ ਵੀ ਪ੍ਰੀਖਿਆ ਵਿਚ ਬੈਠਣ ਦੇਣ ਦੇ ਦੋਸ਼ ਲਾਏ ਗਏ ਹਨ।
ਕੁਝ ਪ੍ਰੀਖਿਆ ਕੇਂਦਰਾਂ 'ਤੇ ਕਥਿਤ ਹੇਰਾਫੇਰੀ ਅਤੇ ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਇਕੱਠੇ ਚੁਣੇ ਜਾਣ 'ਤੇ ਵੀ ਸਵਾਲ ਉਠਾਏ ਗਏ ਹਨ। ਪਟੀਸ਼ਨਰਾਂ ਨੇ ਚੁਣੇ ਉਮੀਦਵਾਰਾਂ ਦੇ ਨਾਂਅ, ਅੰਕ ਅਤੇ ਸ਼੍ਰੇਣੀਵਾਰ ਕੱਟ-ਆਫ਼ ਜਨਤਕ ਨਾ ਕਰਨ ਨੂੰ ਪਾਰਦਰਸ਼ਤਾ ਦੀ ਘਾਟ ਦੱਸਿਆ ਹੈ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਦੁਬਈ ਚ ਹੋਈ ਮੌਤ, ਪਿੰਡ ਪੁੱਜੀ ਮ੍ਰਿਤਕ ਦੇਹ ਅਗਲੀ ਖ਼ਬਰ 12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ "ਅਕਵਾਨ" - ਮੌਸਮ ਵਿਭਾਗ
Ad Position 24