19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐੱਨ.ਐੱਚ.ਐੱਮ. ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ)- ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿੱਥੇ...

Ad Position 21
No active advertisement
ਅਜੀਤ ਡੈਸਕ 19-11-2026

ਕਪੂਰਥਲਾ, 19 ਨਵੰਬਰ (ਅਮਨਜੋਤ ਸਿੰਘ)- ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵੀ ਸਿਵਲ ਸਰਜਨ ਦਫ਼ਤਰ ਕਪੂਰਥਲਾ ਵਿਖੇ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਐੱਨ.ਐੱਚ.ਐੱਮ. ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ। ਮੌਜੂਦਾ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕਰਮਚਾਰੀਆਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ਵਿਚ ਵਾਧਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਕਤ ਸਾਰੇ ਵਾਅਦੇ ਭੁੱਲ ਗਏ।

ਯੂਨੀਅਨ ਆਗੂਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕੀਤਾ ਜਾਵੇ, ਰਿਟਾਇਰਮੈਂਟ ਉਮਰ 62 ਸਾਲ ਕੀਤੀ ਜਾਵੇ, ਗਰੈਚੁਟੀ ਦਾ ਲਾਭ ਦੇਣ ਦੀ ਸਰਕਾਰ ਪਾਸੋਂ ਮੰਗ ਕੀਤੀ। 

ਇਸ ਸਬੰਧੀ ਇਕ ਮੰਗ ਪੱਤਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਡਾ. ਸੁਖਵਿੰਦਰ ਕੌਰ, ਡਾ. ਯੋਗੇਸ਼ ਸਹਿਗਲ, ਹਰਕਮਲ, ਡਾ. ਉਜਾਲਾ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਾਜੇਸ਼ ਪੂਰੀ, ਵਿਨੈ ਕੁਮਾਰ ਮੱਲਹਣ, ਮੋਨਿਸ਼ਾ, ਕੰਚਨ ਆਦਿ ਹਾਜ਼ਰ ਸਨ।
 

Ad Position 22
No active advertisement
ਪਿਛਲੀ ਖ਼ਬਰ ਥਾਣਾ ਝਬਾਲ ਦੀ ਕੰਧ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ’ਤੇ ਪੁਲਿਸ ਦਾ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਦੁਕਾਨਦਾਰਾਂ ਨੇ ਲਗਾਤਾਰ ਹੋ ਰਹੀਆ ਚੋਰੀਆਂ ਦੇ ਸਬੰਧ ਵਿਚ ਲਗਾਇਆ ਧਰਨਾ
Ad Position 24