ਚੋਗਾਵਾਂ/ ਅੰਮ੍ਰਿਤਸਰ, 19 ਨਵੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾ ਸਾਂਸੀ ਅਧੀਨ ਆਉਂਦੇ ਪਿੰਡ ਬਰਾੜ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਕਿਸਾਨ ਵਿੰਗ ਕੁਆਡੀਨੇਟਰ ਸੁਖਚੈਨ ਸਿੰਘ ਦੀ ਪ੍ਰੇਰਨਾ ਸਦਕਾ ਕਰੀਬ ਸਾਹਿਬ ਸਿੰਘ, ਮੁਖਤਾਰ ਸਿੰਘ, ਸੁੱਚਾ ਸਿੰਘ ਸਮੇਤ 50 ਪਰਿਵਾਰ ਕਾਂਗਰਸ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਅਲਵਿਦਾ ਆਖ ਕੇ 'ਆਪ' ਵਿਚ ਸ਼ਾਮਲ ਹੋ ਗਏ।
ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਰਾਜੂ ਸਿੰਘ, ਗੁਰਵੇਲ ਸਿੰਘ, ਸਵਿੰਦਰ ਸਿੰਘ, ਰਾਮ ਸਿੰਘ, ਕੁਲਦੀਪ ਸਿੰਘ, ਕਸ਼ਮੀਰ ਸਿੰਘ, ਕਰਤਾਰ ਸਿੰਘ, ਤਾਰਾ ਸਿੰਘ, ਮਨਜੀਤ ਕੌਰ, ਭੋਲੀ, ਕੁਲਵਿੰਦਰ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਅਮਨਦੀਪ ਕੌਰ ਆਦਿ ਪਰਿਵਾਰਾਂ ਨੂੰ ਪਾਰਟੀ ਦੇ ਮਫਲਰ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਪਰਿਵਾਰ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਸਿੱਖਿਆ ਅਤੇ ਸਿਹਤ ਖੇਤਰ ਵਿਚ ਕੀਤੇ ਜਾ ਰਹੇ ਸੁਧਾਰਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਸੰਗਠਨ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਕੁਲਵੰਤ ਸਿੰਘ ਬਰਾੜ, ਕਮਲਜੀਤ ਸਿੰਘ ਬਰਾੜ, ਸਰਪੰਚ ਪਾਲ ਸਿੰਘ ਕੋਲੋਵਾਲ, ਧਲਵਿੰਦਰ ਸਿੰਘ ਨੰਬਰਦਾਰ, ਬਲਾਕ ਪ੍ਰਧਾਨ ਸੰਦੀਪ ਸਿੰਘ, ਜਸਕਰਨ ਸਿੰਘ ਐਸ.ਸੀ. ਵਿੰਗ ਪ੍ਰਧਾਨ, ਸਰਪੰਚ ਸੂਬਾ ਸਿੰਘ ਬੋਪਾਰਾਏ, ਨਵ ਬੋਪਾਰਾਏ, ਜਗਜੀਤ ਸਿੰਘ ਜੱਗੂ, ਦਲਵਿੰਦਰ ਸਿੰਘ, ਮੈਂਬਰ ਨਿਰਮਲ ਸਿੰਘ, ਮੈਂਬਰ ਗੁਰਵਿੰਦਰ ਸਿੰਘ, ਮੰਗਲ ਸਿੰਘ ਮੈਂਬਰ, ਮਨਜੀਤ ਸਿੰਘ,ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਮਨਦੀਪ ਸਿੰਘ, ਨਿਹਾਲ ਸਿੰਘ, ਪੀ.ਏ., ਅਮਿਤੋਜ ਸਿੰਘ ਆਦਿ ਹਾਜ਼ਰ ਸਨ।