19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਰਹੂਮ ਗਾਇਕ ਰਾਜਵੀਰ ਜਵੰਧਾ ਦੀ ਯਾਦ 'ਚ 50 ਲੱਖ ਰੁਪਏ ਦੀ ਗ੍ਰਾਂਟ ਜਾਰੀ

ਜਗਰਾਉਂ (ਲੁਧਿਆਣਾ), 19 ਨਵੰਬਰ (ਕੁਲਦੀਪ ਸਿੰਘ ਲੋਹਟ)- ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਧਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ...

Ad Position 21
No active advertisement
ਅਜੀਤ ਡੈਸਕ 19-11-2026

ਜਗਰਾਉਂ (ਲੁਧਿਆਣਾ), 19 ਨਵੰਬਰ (ਕੁਲਦੀਪ ਸਿੰਘ ਲੋਹਟ)- ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਧਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਖੇ ਖੇਡ ਸਟੇਡੀਅਮ ਦੀ ਉਸਾਰੀ ਲਈ 40 ਲੱਖ ਰੁਪਏ ਅਤੇ ਯਾਦਗਾਰੀ ਗੇਟ ਬਣਾਉਣ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਰਾਹੀਂ ਰਾਜਵੀਰ ਜਵੰਧਾ ਦੀ ਅੰਤਿਮ ਅਰਦਾਸ ਮੌਕੇ ਰਾਜਵੀਰ ਜਵੰਧਾ ਦੀ ਯਾਦਗਾਰ ਬਣਾਉਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਇਹ ਗ੍ਰਾਂਟ ਰਾਜਵੀਰ ਜਵੰਧਾ ਦੀ ਯਾਦਗਾਰ ਲਈ ਐਕਸੀਅਨ ਪੰਚਾਇਤੀ ਰਾਜ ਰਾਹੀਂ ਜਾਰੀ ਕੀਤੀ ਗਈ ਹੈ।

ਯਾਦਗਾਰ ਬਣਾਉਣ ਦਾ ਉਦਘਾਟਨ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਰਹੂਮ ਗਾਇਕ ਰਾਜਵੀਰ ਜਵੰਧਾ ਦੇ ਮਾਤਾ ਪਰਮਜੀਤ ਕੌਰ ਅਤੇ ਪਿੰਡ ਦੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਨੇ ਸਾਂਝੇ  ਤੌਰ ’ਤੇ ਕੀਤਾ। ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਨੇ ਕਿਹਾ ਕਿ ਸਮੁੱਚੇ ਪਿੰਡ ਦੀ ਮੰਗ ਹੈ ਕਿ ਇਹ ਗ੍ਰਾਂਟ ਗ੍ਰਾਮ ਪੰਚਾਇਤ ਰਾਹੀਂ ਖਰਚ ਕੀਤੀ ਜਾਵੇ, ਤਾਂ ਜੋ ਪਿੰਡ ਵਾਸੀਆਂ ਦੀ ਦੇਖ-ਰੇਖ ਅਤੇ ਸਹਿਯੋਗ ਨਾਲ ਇਨ੍ਹਾਂ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਰਾਹੀਂ ਕੰਮ ਕਰਵਾਉਣ ਨਾਲ ਗ੍ਰਾਂਟ ਦੀ ਸਹੀ ਵਰਤੋਂ ਯਕੀਨੀ ਬਣਾਈ ਜਾ ਸਕੇਗੀ ਅਤੇ ਸਟੇਡੀਅਮ ਤੇ ਯਾਦਗਾਰੀ ਗੇਟ ਦੀ ਉਸਾਰੀ ਪਿੰਡ ਦੀਆਂ ਲੋੜਾਂ ਅਨੁਸਾਰ ਕਰਵਾਈ ਜਾ ਸਕੇਗੀ। ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਨਗੇ ਐਕਸੀਅਨ ਪੰਚਾਇਤੀ ਰਾਜ ਵਿਭਾਗ ਤੋਂ ਤਬਦੀਲ ਕਰਕੇ ਗ੍ਰਾਂਮ ਪੰਚਾਇਤ ਪੋਨਾ ਨੂੰ ਸੌਪਣ।

Ad Position 22
No active advertisement
ਪਿਛਲੀ ਖ਼ਬਰ ਹਰਦਿਆਲ ਸਿੰਘ ਕੰਬੋਜ਼ ਭਾਜਪਾ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਪਿੰਡ ਬਰਾੜ ਦੇ 50 ਪਰਿਵਾਰ 'ਆਪ' ਵਿਚ ਸ਼ਾਮਲ ਸੋਨੀਆ ਮਾਨ ਨੇ ਕੀਤਾ ਸਵਾਗਤ
Ad Position 24