ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਸ਼ਨ ਟਰੇਡ ’ਚੋਂ ਸਭ ਤੋਂ ਵੱਧ ਅੰਕ ਲੈ ਕੇ ਦੇਸ਼ ਭਰ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ‘ਅਜੀਤ’ ਨਾਲ ਗੱਲਬਾਤ ਕਰਦਿਆਂ ਜਸਪ੍ਰੀਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਇੰਸਟਰਕਟਰ ਨੂੰ ਦਿੱਤਾ ਹੈ। ਜ਼ਿਕਰਯੋਗ ਹੈ ਕਿ 21 ਨਵੰਬਰ ਨੂੰ ਦਿੱਲੀ ਵਿਖੇ ਹੋਣ ਵਾਲੇ ‘ਕੋਸ਼ਲ ਦੀਕਸ਼ਤ ਸਮਾਰੋਹ-2026’ ’ਚ ਇਸ ਵਿਦਿਆਰਥਣ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਨਮਾਨਿਤ ਕੀਤਾ ਜਾਵੇਗਾ। ਉਚੇਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੇਸ਼ ਭਰ ’ਚ ਅੱਵਲ ਰਹੀ ਵਿਦਿਆਰਥਣ ਅਤੇ ਇੰਸਟਰਕਟਰ ਨੂੰ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਤਾਜ਼ਾ ਖ਼ਬਰਾਂ
Free
ਮਾਨਸਾ ਦੀ ਜਸਪ੍ਰੀਤ ਕੌਰ ਇਲੈਕਟ੍ਰੀਸ਼ਨ ਟਰੇਡ ’ਚੋਂ ਦੇਸ਼ ਭਰ ’ਚੋਂ ਅੱਵਲ
ਮਾਨਸਾ, 19 ਨਵੰਬਰ (ਰਾਵਿੰਦਰ ਸਿੰਘ ਰਵੀ)- ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਕਟ੍ਰੀਸ਼ਨ ਟਰੇਡ ’ਚੋਂ...
ਅਜੀਤ ਡੈਸਕ
19-11-2026