19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਾਬਾ ਖਾਟੂ ਸ਼ਿਆਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਹਰਸਹਾਏ ’ਚ ਵਿਸ਼ਾਲ ਸ਼ੋਭਾ ਯਾਤਰਾ, ਫੁੱਲਾਂ ਦੀ ਵਰਖਾ ਨਾਲ ਹੋਇਆ ਸ਼ਾਨਦਾਰ ਸਵਾਗਤ

ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)-ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਹਰਸਹਾਏ ਸ਼ਹਿਰ 'ਚ ਸ਼੍ਰੀ ਖਾਟੂ ਸ਼ਿਆਮ ਮੰਦਰ ਸੇਵਾ ਸੋਸਾਇਟੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ....

Ad Position 21
No active advertisement
ਅਜੀਤ ਡੈਸਕ 19-11-2026

ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)-ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂਹਰਸਹਾਏ ਸ਼ਹਿਰ 'ਚ ਸ਼੍ਰੀ ਖਾਟੂ ਸ਼ਿਆਮ ਮੰਦਰ ਸੇਵਾ ਸੋਸਾਇਟੀ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਧਾਰਮਿਕ ਸਮਾਗਮ 'ਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸ਼ੋਭਾ ਯਾਤਰਾ ਦਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਸਮੇਤ ਤੁਸ਼ਾਰ ਵੋਹਰਾ, ਰਾਜਾ ਕੁਮਾਰ, ਆਰ.ਕੇ. ਚੌਧਰੀ, ਕੁਲਦੀਪ ਸ਼ਰਮਾ, ਪਵਨ ਗੁਪਤਾ, ਰਕੇਸ਼ ਕੁਮਾਰ ਬੱਬੂ, ਸੁਰਿੰਦਰ ਕੁਮਾਰ ਲਾਟੂ, ਰਾਜੇਸ਼ ਗੁਪਤਾ, ਸੰਜੀਵ ਵੋਹਰਾ, ਅਸ਼ਵਨੀ ਧਮੀਜਾ, ਬਿੱਟੂ ਮਹੰਤ ਅਤੇ ਮੁੱਖ ਸੇਵਾਦਾਰ ਸਨੀ ਚੁੱਘ ਨੇ ਦੱਸਿਆ ਕਿ ਬਾਬਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਤਹਿਤ ਇਹ ਸ਼ੋਭਾ ਯਾਤਰਾ ਕੱਢੀ ਗਈ ਹੈ।

ਸ਼ੋਭਾ ਯਾਤਰਾ ਦੀ ਸ਼ੁਰੂਆਤ ਆਦਰਸ਼ ਨਗਰ ਸਥਿਤ ਬਾਬਾ ਖਾਟੂ ਸ਼ਿਆਮ ਜੀ ਦੇ ਮੰਦਰ ਤੋਂ ਹੋਈ। ਇਸ ਤੋਂ ਬਾਅਦ ਯਾਤਰਾ ਮੰਦਰ ਮਾਤਾ ਜੱਜਲ ਵਾਲੀ, ਮੇਨ ਬਾਜ਼ਾਰ, ਸ੍ਰੀ ਰਾਧਾ ਕ੍ਰਿਸ਼ਨ ਮੰਦਰ, ਪ੍ਰਾਚੀਨ ਸ਼ਿਵ ਮੰਦਰ ਅਤੇ ਮੰਦਰ ਬਾਬਾ ਦੁੱਧਾਧਾਰੀ ਵਿਖੇ ਪਹੁੰਚੀ। ਉਪਰੰਤ ਐੱਚ.ਕੇ.ਐੱਲ. ਰੋਡ ਰਾਹੀਂ ਹੁੰਦੀ ਹੋਈ ਵਾਪਸ ਮੰਦਰ ਵਿਖੇ ਪਹੁੰਚ ਕੇ ਸੰਪੰਨ ਹੋਈ।

ਸ਼ੋਭਾ ਯਾਤਰਾ ਦੌਰਾਨ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ, ਜਿਸ 'ਚ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦੀਆਂ ਮਨਮੋਹਕ ਮੂਰਤੀਆਂ ਅਤੇ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਸਨ। ਸ਼ਰਧਾਲੂ ਹੱਥਾਂ ਵਿਚ ਰੰਗ-ਬਿਰੰਗੇ ਨਿਸ਼ਾਨ ਅਤੇ ਝੰਡੇ ਲੈ ਕੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕਰਦੇ ਹੋਏ ਯਾਤਰਾ 'ਚ ਸ਼ਾਮਲ ਹੋਏ। ਇਸ ਦੌਰਾਨ ਭਜਨਾਂ ਦੀਆਂ ਧੁਨਾਂ ’ਤੇ ਸੰਗਤ ਨੇ ਨੱਚ-ਗਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਬਾਬਾ ਜੀ ਦੇ ਜੈਕਾਰੇ ਲਗਾਏ। ਪੂਰਾ ਸ਼ਹਿਰ ਭਗਤੀ ਦੇ ਰੰਗ 'ਚ ਰੰਗਿਆ ਨਜ਼ਰ ਆਇਆ। ਇਸ ਮੌਕੇ ਆਤਿਸ਼ਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਨੇ ਦੱਸਿਆ ਕਿ 20 ਨਵੰਬਰ ਨੂੰ ਰਾਤ 8 ਵਜੇ ਮੰਦਰ ਵਿਖੇ ਬਾਬਾ ਸ਼੍ਰੀ ਖਾਟੂ ਸ਼ਿਆਮ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਰਾਤ 12 ਵਜੇ ਬਾਬਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਕੇਕ ਕੱਟਿਆ ਜਾਵੇਗਾ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋਣ ਅਤੇ ਬਾਬਾ ਜੀ ਦੇ ਦਰਬਾਰ 'ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ, ਸਮਾਜ ਸੇਵੀ ਜੋਨੀ ਆਵਲਾ, ਕੌਂਸਲਰ ਬ੍ਰਿਜ ਭੂਸ਼ਣ ਭਾਰਦਵਾਜ, ਕੌਂਸਲਰ ਹਰਮੀਤ ਸਿੰਘ ਅਮਨ ਦੁੱਗਲ, ਗੌਰਵ ਸਚਦੇਵਾ, ਅਕਾਲੀ ਆਗੂ ਰਚਿਤ ਸੋਢੀ, ਨੀਰਜ ਸਹਿਗਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਡੇਵਿਡ, ਬੂੜ ਚੰਦ ਬਿੰਦਰਾ, ਮਦਨ ਮੋਹਨ ਕੰਧਾਰੀ, ਸਨੀ ਨਰੂਲਾ, ਮਨੀਸ਼ ਕਟਾਰੀਆ ਅਤੇ ਪਵਨ ਨਰੂਲਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਸ਼ਰਧਾਲੂ ਮੌਜੂਦ ਸਨ। ਇਸ ਮੌਕੇ ਮਹਿਲਾਵਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਬਾਬਾ ਜੀ ਦੇ ਭਜਨਾਂ ਦਾ ਗੁਣਗਾਨ ਕੀਤਾ। 

 
Ad Position 22
No active advertisement
ਪਿਛਲੀ ਖ਼ਬਰ ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ: ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁਲਜ਼ਮ ਜੀਸ਼ਾਨ ਅਖ਼ਤਰ ਦਾ ਨਾਮ ਆਇਆ ਸਾਹਮਣੇ ਅਗਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਸੰਕਲਪ ਯਾਤਰਾ’ ਦਾ ਵੇਰਕਾ ਵਿਖੇ ਭਰਵਾਂ ਸਵਾ...
Ad Position 24