20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਰਤ-ਨਿਊਜ਼ੀਲੈਂਡ ਟੈਸਟ: ਦੂਜੇ ਦਿਨ ਦੀ ਖੇਡ ਅੱਜ, ਨਿਕੋਲਸ ਤੇ ਫਿਲਿਪਸ ਦੀ ਜੋੜੀ ’ਤੇ ਟਿਕੀਆਂ ਨਜ਼ਰਾਂ

ਵੈਲਿੰਗਟਨ, 20 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਅੱਜ ਖੇਡੀ ਜਾਵੇਗੀ। ਪਹਿਲੇ ਦਿਨ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਸ਼ੁਰੂਆਤ ਕਰਦਿਆਂ ...

Ad Position 21
No active advertisement
ਅਜੀਤ ਡੈਸਕ 20-11-2026

ਵੈਲਿੰਗਟਨ, 20 ਨਵੰਬਰ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਅੱਜ ਖੇਡੀ ਜਾਵੇਗੀ। ਪਹਿਲੇ ਦਿਨ ਭਾਰਤੀ ਗੇਂਦਬਾਜ਼ਾਂ ਨੇ ਸ਼ਾਨਦਾਰ ਸ਼ੁਰੂਆਤ ਕਰਦਿਆਂ ਨਿਊਜ਼ੀਲੈਂਡ ਦੇ ਸਿਰਫ਼ 70 ਦੌੜਾਂ ’ਤੇ 5 ਵਿਕਟਾਂ ਹਾਸਲ ਕਰ ਲਈਆਂ ਸਨ। ਅਜਿਹਾ ਲੱਗ ਰਿਹਾ ਸੀ ਕਿ ਭਾਰਤੀ ਟੀਮ ਮੈਚ ’ਤੇ ਪੂਰੀ ਤਰ੍ਹਾਂ ਹਾਵੀ ਹੋ ਗਈ ਹੈ।

ਜਸਪ੍ਰੀਤ ਬੁਮਰਾਹ ਨੇ ਪਹਿਲੇ ਹੀ ਓਵਰ ਵਿਚ ਵਿਕਟ ਲੈ ਕੇ ਭਾਰਤ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਚੌਥੇ ਓਵਰ ਤੱਕ ਨਿਊਜ਼ੀਲੈਂਡ ਦੇ ਦੋਵੇਂ ਸਲਾਮੀ ਬੱਲੇਬਾਜ਼ ਪੈਵੇਲੀਅਨ ਪਰਤ ਚੁੱਕੇ ਸਨ। ਭਾਰਤੀ ਕਪਤਾਨ ਸ਼ੁਭਮਨ ਗਿੱਲ ਦਾ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਸਹੀ ਸਾਬਤ ਹੁੰਦਾ ਦਿਖਾਈ ਦੇ ਰਿਹਾ ਸੀ।

ਪਰ ਦਿਨ ਦੀ ਖੇਡ ਖ਼ਤਮ ਹੋਣ ਤੋਂ ਪਹਿਲਾਂ ਨਿਊਜ਼ੀਲੈਂਡ ਨੇ ਜ਼ੋਰਦਾਰ ਵਾਪਸੀ ਕੀਤੀ। ਹੈਨਰੀ ਨਿਕੋਲਸ ਅਤੇ ਗਲੇਨ ਫਿਲਿਪਸ ਨੇ ਛੇਵੀਂ ਵਿਕਟ ਲਈ 173 ਦੌੜਾਂ ਦੀ ਅਟੁੱਟ ਸਾਂਝੇਦਾਰੀ ਕਰਕੇ ਭਾਰਤੀ ਗੇਂਦਬਾਜ਼ਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ।

ਹੁਣ ਦੂਜੇ ਦਿਨ ਭਾਰਤੀ ਟੀਮ ਦੀ ਕੋਸ਼ਿਸ਼ ਜਲਦ ਤੋਂ ਜਲਦ ਇਨ੍ਹਾਂ ਦੋਵਾਂ ਬੱਲੇਬਾਜ਼ਾਂ ਦੀ ਸਾਂਝੇਦਾਰੀ ਤੋੜ ਕੇ ਮੈਚ ’ਤੇ ਮੁੜ ਪਕੜ ਬਣਾਉਣ ਦੀ ਹੋਵੇਗੀ। ਦੂਜੇ ਪਾਸੇ ਨਿਊਜ਼ੀਲੈਂਡ ਦੇ ਬੱਲੇਬਾਜ਼ ਆਪਣੀ ਸਾਂਝੇਦਾਰੀ ਨੂੰ ਅੱਗੇ ਵਧਾ ਕੇ ਟੀਮ ਨੂੰ ਮਜ਼ਬੂਤ ਸਥਿਤੀ ਵਿੱਚ ਪਹੁੰਚਾਉਣਾ ਚਾਹੁਣਗੇ।

 
Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਟੈਸਟ: ਦੂਜੇ ਦਿਨ ਦੀ ਖੇਡ ਸ਼ੁਰੂ, ਨਿਕੋਲਸ 113 ਤੇ ਫਿਲਿਪਸ 94 ਦੌੜਾਂ ਬਣਾ ਕੇ ਕ੍ਰੀਜ਼ ’ਤੇ ਅਗਲੀ ਖ਼ਬਰ ਭਾਰਤੀ ਲੋਕਤੰਤਰ ਪਵਿੱਤਰ ਹੈ, ਚੋਣਾਂ ਦਾ ਬਾਈਕਾਟ ਕਰਨ ਨਾਲ ਇਹ ਤਬਾਹ ਹੋ ਜਾਵੇਗਾ- ਰਾਹੁਲ ਗਾਂਧੀ
Ad Position 24