ਚੰਡੀਗੜ੍ਹ, 20 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨਾਲ ਸਵੇਰ ਵੇਲੇ ਦਿਸਣਯੋਗਤਾ ਘੱਟ ਸਕਦੀ ਹੈ। ਇਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਸੰਘਣੀ ਧੁੰਦ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 7.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੀ।