20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਹੋਵੇਗਾ।

Ad Position 21
No active advertisement
ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਸਲਾਨਾ ਚੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਅੱਜ ਹੋਵੇਗਾ। ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼ੁਰੂ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਇਸ ਵਾਰ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ  ਨਾਲ ਸੰਬੰਧਿਤ ਮੈਂਬਰ ਵਲੋਂ ਸ਼ਾਮਿਲ ਨਾ ਹੋਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਕਾਰਨ ਇਸ ਵਾਰ ਅਹੁਦੇਦਾਰਾਂ ਦੀ ਚੋਣ ਬਿਨਾਂ ਮੁਕਾਬਲਾ ਹੋਣ ਦੀ ਸੰਭਾਵਨਾ ਹੈ।

ਜ਼ਿਕਰ ਯੋਗ ਹੈ ਕਿ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਅੱਜ ਦੇ ਜਨਰਲ ਇਜਲਾਸ ਵਿਚ ਹਿੱਸਾ ਲੈਣ ਦੀ ਥਾਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਜਲਦ ਕਰਾਏ ਜਾਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਵਿਖੇ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਪ੍ਰਧਾਨ ਚੁਣੇ ਜਾ ਰਹੇ ਹਨ। ਇਸ ਵਾਰ ਪ੍ਰਧਾਨਗੀ ਦਾ ਤਾਜ ਕਿਸ ਦੇ ਸਿਰ ਸੱਜੇਗਾ, ਇਸ ਬਾਰੇ ਦੁਪਹਿਰ 12 ਵਜੇ ਤੋਂ ਬਾਅਦ ਪਤਾ ਲੱਗੇਗਾ।

Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਨਾਲ ਹੋਏ ਧੂੰਏ ਕਾਰਨ ਵਾਪਰਿਆ ਦਰਦਨਾਕ ਹਾਦਸਾ, ਇਕ ਮਹਿਲਾ ਦੀ ਮੌਤ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ
Ad Position 24