20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਕਮੇਟੀ ਦੇ 95 ਫੀਸਦੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ, ਵਿਰੋਧੀ ਸਿਰਫ਼ ਹਾਜ਼ਰੀ ਲਗਵਾ ਰਹੇ ਹਨ- ਕੁਲਵੰਤ ਸਿੰਘ ਮੰਨਣ

ਅੰਮ੍ਰਿਤਸਰ, 20 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਲਾਨਾ ਜਨਰਲ ਇਜਲਾਸ ਅਤੇ ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਿਆਸੀ ਸਥਿਤੀ ਅਤੇ ਚੋਣ ਪ੍ਰਕਿਰਿਆ 'ਤੇ ਆਪਣਾ ਪੱਖ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਚੋਣ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ 'ਤੇ ਹੋ ਰਹੀ ਹੈ

Ad Position 21
No active advertisement
ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਸਾਲਾਨਾ ਜਨਰਲ ਇਜਲਾਸ ਅਤੇ ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਿਆਸੀ ਸਥਿਤੀ ਅਤੇ ਚੋਣ ਪ੍ਰਕਿਰਿਆ 'ਤੇ ਆਪਣਾ ਪੱਖ ਸਪੱਸ਼ਟ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਚੋਣ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ 'ਤੇ ਹੋ ਰਹੀ ਹੈ ਅਤੇ ਜੋ ਗੁਰੂ ਸਾਹਿਬ ਨੂੰ ਭਾਵੇਗਾ, ਉਹ ਹੀ ਪ੍ਰਧਾਨ ਬਣੇਗਾ। ਸਾਬਕਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਕਰੇ ਕਿ ਉਨ੍ਹਾਂ ਨੂੰ ਮੁੜ ਪੰਥ ਦੀ ਸੇਵਾ ਦਾ ਮੌਕਾ ਮਿਲੇ।  

ਬੀਬੀ ਜਗੀਰ ਕੌਰ ਦੇ ਨਾਮ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਅਤੇ ਪਿਛਲੀ ਵਾਰ ਹੋਏ ਵਿਰੋਧ ਸੰਬੰਧੀ ਪੁੱਛੇ ਗਏ ਸਵਾਲਾਂ ਨੂੰ ਟਾਲਦਿਆਂ ਮੰਨਣ ਨੇ ਇਸ ਨੂੰ ਮਹਿਜ਼ ਮੀਡੀਆ ਦੀਆਂ ਕਿਆਸਅਰਾਈਆਂ ਦੱਸਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਵੀ ਫੈਸਲਾ ਲਿਆ ਜਾਵੇਗਾ ਅਤੇ ਜਿਸ ਉਮੀਦਵਾਰ ਦਾ ਨਾਮ ਐਲਾਨਿਆ ਜਾਵੇਗਾ, ਸਮੂਹ ਮੈਂਬਰ ਉਸ ਨੂੰ ਪੂਰਾ ਸਤਿਕਾਰ ਦੇਣਗੇ।

 
ਪੁਨਰ ਸੁਰਜੀਤ ਅਕਾਲੀ ਦਲ ਅਤੇ ਤਰਸੇਮ ਸਿੰਘ ਮਾਨ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਅਤੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਵਿਰੋਧੀਆਂ ਨੇ ਆਪਣੀ ਹਾਜ਼ਰੀ ਲਗਵਾਉਣੀ ਹੁੰਦੀ ਹੈ ਅਤੇ ਮੀਡੀਆ ਵਿਚ ਬਣੇ ਰਹਿਣ ਲਈ ਉਹ ਅਜਿਹੇ ਕਦਮ ਚੁੱਕਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ 95 ਫੀਸਦੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਹਨ, ਜਦਕਿ 5 ਫੀਸਦੀ ਵਿਰੋਧੀ ਹਰ ਜਗ੍ਹਾ ਹੁੰਦੇ ਹਨ। ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦੇਰੀ ਨਾਲ ਹੋਣ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਚੋਣਾਂ ਦਾ ਵਿਰੋਧ ਨਹੀਂ ਕੀਤਾ, ਇਹ ਚੋਣਾਂ ਕੇਂਦਰ ਅਤੇ ਪੰਜਾਬ ਸਰਕਾਰ ਨੇ ਕਰਵਾਉਣੀਆਂ ਹਨ ਅਤੇ ਅਸੀਂ ਖੁਦ ਚਾਹੁੰਦੇ ਹਾਂ ਕਿ ਚੋਣਾਂ ਜਲਦ ਹੋਣ।  

Ad Position 22
No active advertisement
ਪਿਛਲੀ ਖ਼ਬਰ 23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਅਗਲੀ ਖ਼ਬਰ ਵਿਦੇਸ਼ੀ ਧਰਤੀ ਤੇ ਪੰਜਾਬੀ ਨੌਜਵਾਨ ਦਾ ਪੰਜਾਬੀ ਵਲੋਂ ਕੀਤਾ ਗਿਆ ਕਤਲ
Ad Position 24