20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਜਥੇਦਾਰ ਅਕਾਲ ਤਖਤ ਸਾਹਿਬ ਵਲੋਂ ਰਾਜ ਕੁੰਦਰਾ ਨੂੰ ਕਿਸੇ ਫਿਲਮ ਸਬੰਧੀ ਪ੍ਰਵਾਨਗੀ ਨਹੀਂ ਦਿੱਤੀ : ਸਕੱਤਰੇਤ ਅਕਾਲ ਤਖਤ ਸਾਹਿਬ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇਕ ਸਮਾਗਮ ਦੌਰਾਨ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸੰਬੰਧ ਵਿਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵਲੋਂ ਉਨ੍ਹਾਂ ਨੂੰ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਵਲੋਂ ਬਣਾਈ ਜਾ ਰਹੀ ਫ਼ਿਲਮ ਦੀ ਪ੍ਰਮੋਸ਼ਨ ਦੇ ਚੱਲਦਿਆਂ ਇਕ ਸਮਾਗਮ ਦੌਰਾਨ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਦੇ ਦਿੱਤੇ ਗਏ ਹਵਾਲੇ ਦੇ ਸੰਬੰਧ ਵਿਚ ਸਪੱਸ਼ਟ ਕੀਤਾ ਜਾਂਦਾ ਹੈ ਕਿ ਸਿੰਘ ਸਾਹਿਬ ਵਲੋਂ ਉਨ੍ਹਾਂ ਨੂੰ ਫ਼ਿਲਮ ਸੰਬੰਧੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। 

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਰਾਜ ਕੁੰਦਰਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਣ ਲਈ ਸਕੱਤਰੇਤ ਵਿਖੇ ਜ਼ਰੂਰ ਆਏ ਸਨ ਅਤੇ ਉਨ੍ਹਾਂ ਨੇ ਆਪਣੇ ਵਲੋਂ ਬਣਾਈ ਜਾ ਰਹੀ ਫ਼ਿਲਮ ਸੰਬੰਧੀ ਵਿਚਾਰ ਰੱਖੇ ਸਨ। ਉਨ੍ਹਾਂ ਕਿਹਾ ਇਸ ਮੁਲਾਕਾਤ ਦੌਰਾਨ ਸਿੰਘ ਸਾਹਿਬ ਨੇ ਰਾਜ ਕੁੰਦਰਾ ਦੀ ਗੱਲਬਾਤ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਫ਼ਿਲਮਾਂ ਸੰਬੰਧੀ ਮਿਤੀ 28 ਦਸੰਬਰ 2025 ਨੂੰ ਹੋਏ ਪੰਜ ਸਿੰਘ ਸਾਹਿਬਾਨ ਦੇ ਆਦੇਸ਼ ਨੰ: ਅ:ਤ/242 ਦੀ ਕਾਪੀ ਦਿੱਤੀ ਗਈ ਸੀ, ਜਿਸ ਵਿਚ ਸਪੱਸ਼ਟ ਦਰਜ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ, ਸਿੱਖ ਸੰਸਕਾਰਾਂ ਦੀਆਂ ਨਕਲਾਂ ਕਰਕੇ, ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਮੌਜੂਦਾ ਤਕਨਾਲੋਜੀ ਦੇ ਸਮੇਂ ਸਿੱਖ ਪਛਾਣ, ਰਵਾਇਤਾਂ, ਸਿਧਾਂਤ ਅਤੇ ਫ਼ਲਸਫ਼ੇ ਨੂੰ ਵੱਡੀਆਂ ਚੁਣੌਤੀਆਂ ਹਨ, ਜਿਸ ਦੇ ਮੱਦੇਨਜ਼ਰ ਪੁਰਾਤਨ ਰਵਾਇਤਾਂ, ਸਾਖੀ ਪਰੰਪਰਾ, ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਪ੍ਰਸਾਰ ਨੂੰ ਕਾਇਮ ਰੱਖਣਾ ਤੇ ਪ੍ਰਫੁੱਲਿਤ ਕਰਨਾ ਅਤਿ ਜ਼ਰੂਰੀ ਹੈ। ਰਾਜ ਕੁੰਦਰਾ ਨੂੰ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਫ਼ਿਲਮਾਂ ਸੰਬੰਧੀ ਪਿਛਲੇ ਮਤੇ ਵੀ ਦਿੱਤੇ ਗਏ ਸਨ ਤਾਂ ਜੋ ਉਹ ਇਨ੍ਹਾਂ ਨੂੰ ਧਿਆਨ ਵਿਚ ਰੱਖਣ। 

ਸ. ਬਗੀਚਾ ਸਿੰਘ ਨੇ ਕਿਹਾ ਕਿ ਸੋਸ਼ਲ ਮੀਡੀਆ ਉੱਤੇ ਕੁਝ ਅਣ-ਅਧਿਕਾਰਤ ਖਾਤਿਆਂ ਤੋਂ ਇਹ ਗੱਲ ਪ੍ਰਚਾਰੀ ਜਾ ਰਹੀ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਫ਼ਿਲਮ ਸੰਬੰਧੀ ਪ੍ਰਵਾਨਗੀ ਦਿੱਤੀ ਹੈ, ਜੋ ਕਿ ਬਿਲਕੁਲ ਗਲਤ ਅਤੇ ਗੁੰਮਰਾਹਕੁਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਅਰਦਾਸ ਉਪਰੰਤ ਸ਼ੁਰੂ ਹੋਇਆ ਐਸ.ਜੀ.ਪੀ.ਸੀ. ਦਾ ਜਨਰਲ ਇਜਲਾਸ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਚੋਣਾਂ: ਵੱਖ ਵੱਖ ਆਗੂ ਪੁੱਜਣੇ ਸ਼ੁਰੂ
Ad Position 24