20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਰਾਜਨਬੀਰ ਅਟਵਾਲ ਸਰਬਸੰਮਤੀ ਨਾਲ ਰੈਵੇਨਿਊ ਪਟਵਾਰ ਯੂਨੀਅਨ ਸੁਲਤਾਨਪੁਰ ਲੋਧੀ ਦੇ ਬਲਾਕ ਪ੍ਰਧਾਨ ਚੁਣੇ ਗਏ

ਸੁਲਤਾਨਪੁਰ ਲੋਧੀ, 20 ਨਵੰਬਰ (ਥਿੰਦ)- ਰੈਵੇਨਿਊ ਪਟਵਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਕਰਵਾਈ ਗਈ। ਇਸ ਦੌਰਾਨ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਰਮਨਦੀਪ ਸਿੰਘ....

Ad Position 21
No active advertisement
ਅਜੀਤ ਡੈਸਕ 20-11-2026
ਰਮਨਦੀਪ ਸਿੰਘ ਜਨਰਲ ਸਕੱਤਰ ਅਤੇ ਸੁਖਵਿੰਦਰ ਰਾਮ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਸੁਲਤਾਨਪੁਰ ਲੋਧੀ, 20 ਨਵੰਬਰ (ਥਿੰਦ)- ਰੈਵੇਨਿਊ ਪਟਵਾਰ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਚੋਣ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਕਰਵਾਈ ਗਈ। ਇਸ ਦੌਰਾਨ ਰਾਜਨਬੀਰ ਅਟਵਾਲ ਨੂੰ ਸਰਬਸੰਮਤੀ ਨਾਲ ਬਲਾਕ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਰਮਨਦੀਪ ਸਿੰਘ ਨੂੰ ਜਨਰਲ ਸਕੱਤਰ, ਰਾਜਵੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਕੀਰਤ ਸਿੰਘ ਨੂੰ ਖ਼ਜ਼ਾਨਚੀ ਅਤੇ ਸੁਨੀਲ ਗੋਂਡ ਨੂੰ ਜ਼ਿਲ੍ਹਾ ਨੁਮਾਇੰਦਾ ਚੁਣਿਆ ਗਿਆ।

ਚੋਣ ਪ੍ਰਕਿਰਿਆ ਤੋਂ ਪਹਿਲਾਂ ਬਲਾਕ ਸੁਲਤਾਨਪੁਰ ਲੋਧੀ ਦੇ ਸਮੂਹ ਪਟਵਾਰੀਆਂ ਦੀ ਵਿਸ਼ੇਸ਼ ਮੀਟਿੰਗ ਸਾਬਕਾ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਹੋਈ। ਇਸਵਿੱਚ ਪਿਛਲੇ ਸਾਲ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਕੀਤੇ ਗਏ ਸੰਘਰਸ਼ਾਂ ਅਤੇ ਉਲੀਕੇ ਗਏ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਨੇ ਕਿਹਾ ਕਿ ਜਥੇਬੰਦੀ ਦੇ ਲਗਾਤਾਰ ਸੰਘਰਸ਼ ਸਦਕਾ ਸਰਕਾਰ ਵੱਲੋਂ ਸਟੇਟ ਕਾਡਰ ਦੀ ਥਾਂ ਜ਼ਿਲ੍ਹਾ ਕਾਡਰ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਨਾਲ ਮਾਲ ਵਿਭਾਗ ਦੇ ਮੁਲਾਜ਼ਮਾਂ ਨੂੰ ਵੱਡਾ ਲਾਭ ਮਿਲੇਗਾ।

ਨਵ-ਨਿਯੁਕਤ ਬਲਾਕ ਪ੍ਰਧਾਨ ਰਾਜਨਬੀਰ ਅਟਵਾਲ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਟਵਾਰੀਆਂ ਦੇ ਹੱਕਾਂ ਅਤੇ ਮੰਗਾਂ ਦੀ ਪੂਰਤੀ ਲਈ ਜਥੇਬੰਦੀ ਵਲੋਂ ਚਲਾਈ ਜਾ ਰਹੀ ਲੜਾਈ ਵਿੱਚ ਪੂਰੀ ਸਰਗਰਮੀ ਨਾਲ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਟੇਟ ਕਾਡਰ ਸਬੰਧੀ ਚੱਲ ਰਹੇ ਸੰਘਰਸ਼ ਵਿਚ ਸਰਕਾਰ ਵਲੋਂ ਮੰਗ ਮੰਨ ਲਈ ਗਈ ਹੈ, ਪਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ।

ਇਸ ਮੌਕੇ ਲਵਪ੍ਰੀਤ ਸਿੰਘ ਭੱਟੀ, ਸਾਬਕਾ ਪ੍ਰਧਾਨ ਸੁਖਦੇਵ ਸਿੰਘ, ਮਨਜੀਤ ਸਿੰਘ, ਗੁਰਦੇਵ ਸਿੰਘ ਅਤੇ ਸਰਬਜੀਤ ਸਿੰਘ ਸਮੇਤ ਹੋਰ ਮੈਂਬਰਾਂ ਨੂੰ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਵਿਚ ਸਾਬਕਾ ਨਾਇਬ ਤਹਿਸੀਲਦਾਰ ਕੁਲਵਿੰਦਰ ਸਿੰਘ ਥਿੰਦ ਅਤੇ ਕਾਨੂੰਗੋ ਮਨੋਹਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਇਸ ਤੋਂ ਇਲਾਵਾ ਸਾਬਕਾ ਪਟਵਾਰੀ ਇੰਦਰਜੀਤ ਸਿੰਘ, ਪਟਵਾਰੀ ਗੁਰਭੇਜ ਸਿੰਘ, ਗੁਰਦੇਵ ਸਿੰਘ, ਹਰਪਿੰਦਰ ਸਿੰਘ ਲਾਲੀ, ਰਵੀ ਸਹੋਤਾ, ਵਿਜੇ ਸਹੋਤਾ, ਵਿੱਕੀ ਸਹੋਤਾ, ਇੰਦਰਜੀਤ ਥਾਪਰ, ਨੰਬਰਦਾਰ ਯੁਗਰਾਜ ਸਿੰਘ, ਜਸਵਿੰਦਰ ਸਿੰਘ, ਤੀਰਥ ਰਾਮ ਅਤੇ ਸਤਨਾਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮੈਂਬਰ ਮੌਜੂਦ ਸਨ।

 
Ad Position 22
No active advertisement
ਪਿਛਲੀ ਖ਼ਬਰ ASI ਇਕਬਾਲ ਸਿੰਘ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈਪੀ ਬਾਹਮਣ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂਹਰਸਹਾਏ ਤੋਂ ‘ਆਪ’ ਦੀ ਟਿਕਟ ਲਈ ਐਡਵੋਕੇਟ ਗੁਰਜੀਤ ਭੁੱਲਰ ਦੇ ਹੱਕ ’ਚ ਉੱਠੀ ਆਵਾਜ਼, ਵਕੀਲ ਭਾਈਚਾਰੇ ਨੇ ਸਮਰਥਨ ਦਾ ਕ...
Ad Position 24