20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਛੀਵਾੜਾ ’ਚ ਨਸ਼ਾ ਵੇਚਣ ਆਇਆ ਨੌਜਵਾਨ ਸਾਬਕਾ ਕੌਂਸਲਰ ਨੇ ਫੜਿਆ, ਲੋਕਾਂ ਨੇ ਬੰਨ੍ਹ ਕੇ ਕੀਤੀ ਕੁੱਟਮਾਰ

ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)–ਮਾਛੀਵਾੜਾ ਸਾਹਿਬ ਦੇ ਚਰਨ ਕੰਵਲ ਸਾਹਿਬ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਆਏ ਇਕ ਨੌਜਵਾਨ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇਕੱਠੇ ਹੋਏ ...

Ad Position 21
No active advertisement
ਅਜੀਤ ਡੈਸਕ 20-11-2026
ਮੈਡੀਕਲ ਸਟੋਰਾਂ ਤੋਂ ਇਲਾਵਾ ਘਰਾਂ ’ਚੋਂ ਵੀ ਨਸ਼ਾ ਸਪਲਾਈ ਹੋਣ ਦੇ ਲਗਾਏ ਦੋਸ਼, ਮੁਲਜ਼ਮ ਨੂੰ ਪੁਲਿਸ ਹਵਾਲੇ ਕੀਤਾ

ਮਾਛੀਵਾੜਾ ਸਾਹਿਬ, 20 ਨਵੰਬਰ (ਰਾਜਦੀਪ ਸਿੰਘ ਅਲਬੇਲਾ)–ਮਾਛੀਵਾੜਾ ਸਾਹਿਬ ਦੇ ਚਰਨ ਕੰਵਲ ਸਾਹਿਬ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ ਨੇ ਕਥਿਤ ਤੌਰ ’ਤੇ ਨਸ਼ਾ ਵੇਚਣ ਆਏ ਇਕ ਨੌਜਵਾਨ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਉਸ ਨੂੰ ਬੰਨ੍ਹ ਕੇ ਕੁੱਟਮਾਰ ਕੀਤੀ। ਬਾਅਦ ਵਿਚ ਮੁਲਜ਼ਮ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਤੇ ਬੈਠੇ ਸਨ। ਇਸ ਦੌਰਾਨ ਇਕ ਨੌਜਵਾਨ ਉਨ੍ਹਾਂ ਕੋਲ ਆ ਕੇ ਸਮਾਨ ਦਾ ਭਾਅ ਪੁੱਛਣ ਲੱਗਾ ਅਤੇ ਫਿਰ ਸ਼ੱਕੀ ਹਾਲਤ ਵਿਚ ਦੁਕਾਨ ਦੇ ਪਿੱਛੇ ਬਣੀ ਗਲੀ ਵੱਲ ਚਲਾ ਗਿਆ। ਜਦੋਂ ਉਨ੍ਹਾਂ ਨੇ ਪਿੱਛੇ ਜਾ ਕੇ ਦੇਖਿਆ ਤਾਂ ਕਥਿਤ ਤੌਰ ’ਤੇ ਉਹ ਇਕ ਹੋਰ ਨੌਜਵਾਨ ਨੂੰ ਨਸ਼ਾ ਦੇਣ ਆਇਆ ਸੀ ਅਤੇ ਉਸ ਤੋਂ ਪੈਸੇ ਵੀ ਲੈ ਚੁੱਕਾ ਸੀ।

ਮੱਕੜ ਨੇ ਲੋਕਾਂ ਦੀ ਮਦਦ ਨਾਲ ਉਸ ਨੌਜਵਾਨ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਦੀ ਜੇਬ ਵਿਚੋਂ ਲਾਈਟਰ ਅਤੇ ਸਿਲਵਰ ਰੈਪ ਮਿਲਣ ਦੀ ਗੱਲ ਵੀ ਸਾਹਮਣੇ ਆਈ। ਉੱਥੇ ਮੌਜੂਦ ਲੋਕਾਂ ਅਨੁਸਾਰ ਨੌਜਵਾਨ ਨੇ ਦਾਅਵਾ ਕੀਤਾ ਕਿ ਉਹ ਮਾਛੀਵਾੜਾ ਦੇ ਇਕ ਮੈਡੀਕਲ ਸਟੋਰ ਤੋਂ ਨਸ਼ਾ ਲੈ ਕੇ ਅੱਗੇ ਨਸ਼ਾ ਕਰਨ ਵਾਲਿਆਂ ਨੂੰ ਵੇਚਦਾ ਹੈ।

ਨੌਜਵਾਨ ਵਲੋਂ ਕੀਤੇ ਗਏ ਕਥਿਤ ਖੁਲਾਸਿਆਂ ਵਿਚ ਇਹ ਵੀ ਦਾਅਵਾ ਕੀਤਾ ਗਿਆ ਕਿ ਮੈਡੀਕਲ ਨਸ਼ੇ ਦੀ ਸਪਲਾਈ ਸਿਰਫ਼ ਮੈਡੀਕਲ ਸਟੋਰਾਂ ਤੱਕ ਸੀਮਤ ਨਹੀਂ ਰਹੀ, ਸਗੋਂ ਸ਼ਹਿਰ ਦੀ ਇੰਦਰਾ ਕਾਲੋਨੀ ਅਤੇ ਗਊਸ਼ਾਲਾ ਰੋਡ ਇਲਾਕੇ ਦੇ ਕੁਝ ਘਰਾਂ ਵਿਚੋਂ ਵੀ ਨਸ਼ਾ ਸਪਲਾਈ ਕੀਤਾ ਜਾ ਰਿਹਾ ਹੈ। ਇਨ੍ਹਾਂ ਦਾਅਵਿਆਂ ਦੀ ਪੁਲਿਸ ਵਲੋਂ ਜਾਂਚ ਕੀਤੀ ਜਾਣੀ ਬਾਕੀ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਚਿੰਤਾ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਸੀ ਕਿ ਇਕ ਦਿਨ ਪਹਿਲਾਂ ਹੀ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਹੁਣ ਨਸ਼ੇ ਦਾ ਕਾਰੋਬਾਰ ਗਲੀਆਂ-ਮੁਹੱਲਿਆਂ ਤੱਕ ਫੈਲਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ।

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ

ਸਾਬਕਾ ਕੌਂਸਲਰ ਮਨਜੀਤ ਸਿੰਘ ਮੱਕੜ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿਚ ਫਸੇ ਬੱਚਿਆਂ ਦੇ ਪਰਿਵਾਰਾਂ ਦੀ ਜ਼ਿੰਦਗੀ ਬਹੁਤ ਮੁਸ਼ਕਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਵਾਲੇ ਲੋਕਾਂ ਨੂੰ ਵੀ ਆਪਣੀ ਸੁਰੱਖਿਆ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਪਰਵਿੰਦਰ ਝੋਟੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕਾਂ ਵਿਚ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਡਰ ਹੈ।

ਮੱਕੜ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹਾਂ ਵਿਚ ਰੱਖਿਆ ਜਾਵੇ। ਉਨ੍ਹਾਂ ਮੈਡੀਕਲ ਸਟੋਰਾਂ ਅਤੇ ਮੁਹੱਲਿਆਂ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਜਾਂਚ ਕਰਕੇ ਸਖ਼ਤ ਕਦਮ ਚੁੱਕਣ ਦੀ ਵੀ ਮੰਗ ਕੀਤੀ।

ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿਚ ਕੀ ਕਾਰਵਾਈ ਕਰਦੀ ਹੈ ਅਤੇ ਨਸ਼ੇ ਦੀ ਕਥਿਤ ਸਪਲਾਈ ਨਾਲ ਜੁੜੇ ਦਾਅਵਿਆਂ ਦੀ ਜਾਂਚ ਕਿਵੇਂ ਅੱਗੇ ਵਧਾਉਂਦੀ ਹੈ।

 
Ad Position 22
No active advertisement
ਪਿਛਲੀ ਖ਼ਬਰ ਵੈਲਿੰਗਟਨ ਟੈਸਟ: ਦੂਜੇ ਦਿਨ ਭਾਰਤ ਨੇ 1 ਵਿਕਟ ਗਵਾ ਕੇ 159 ਦੌੜਾਂ ਬਣਾਈਆਂ ਅਗਲੀ ਖ਼ਬਰ Asia Cup Rising Stars: ਭਾਰਤ ਨੇ ਨੇਪਾਲ ਨੂੰ 306 ਦੌੜਾਂ ਨਾਲ ਦਿੱਤੀ ਕਰਾਰੀ ਮਾਤ
Ad Position 24