20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੋਨੇ ਦੀਆਂ ਕੀਮਤਾਂ ਲਗਾਤਾਰ 9ਵੇਂ ਦਿਨ ਡਿੱਗੀਆਂ, 5,200 ਰੁਪਏ ਘਟਿਆ, ਚਾਂਦੀ ਦੀ ਕੀਮਤ ’ਚ ਵੀ ਗਿਰਾਵਟ

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਲਗਾਤਾਰ ਗਿਰਾਵਟ ਜਾਰੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਬਾਜ਼ਾਰ ’ਚ ਸੋਨੇ ਦੀ ਕੀਮਤ 10 ਗ੍ਰਾਮ ਪਿੱਛੇ 5,200 ਰੁਪਏ ਘਟ ਕੇ 1,29,300 ਰੁਪਏ ਰਹਿ ਗਈ। ਦੁਨੀਆ ਭਰ ਦੇ ਬਾਜ਼ਾਰਾਂ ’ਚ ਲਗਾਤਾਰ ਵਿਕਰੀ ਕਾਰਨ ਨਿਵੇਸ਼ਕਾਂ ਦਾ ਭਰੋਸਾ ਵੀ ਘਟਿਆ ਹੈ। ਸੋਨੇ ਦੀਆਂ ਕੀਮਤਾਂ ਲਗਾਤਾਰ 9ਵੇਂ ਦਿਨ ਡਿੱਗੀਆਂ...

Ad Position 21
No active advertisement
ਅਜੀਤ ਡੈਸਕ 20-11-2026

ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਲਗਾਤਾਰ ਗਿਰਾਵਟ ਜਾਰੀ ਹੈ। ਸ਼ੁੱਕਰਵਾਰ ਨੂੰ ਦਿੱਲੀ ਦੇ ਬਾਜ਼ਾਰ ’ਚ ਸੋਨੇ ਦੀ ਕੀਮਤ 10 ਗ੍ਰਾਮ ਪਿੱਛੇ 5,200 ਰੁਪਏ ਘਟ ਕੇ 1,29,300 ਰੁਪਏ ਰਹਿ ਗਈ। ਦੁਨੀਆ ਭਰ ਦੇ ਬਾਜ਼ਾਰਾਂ ’ਚ ਲਗਾਤਾਰ ਵਿਕਰੀ ਕਾਰਨ ਨਿਵੇਸ਼ਕਾਂ ਦਾ ਭਰੋਸਾ ਵੀ ਘਟਿਆ ਹੈ। ਸੋਨੇ ਦੀਆਂ ਕੀਮਤਾਂ ਲਗਾਤਾਰ 9ਵੇਂ ਦਿਨ ਡਿੱਗੀਆਂ ਹਨ। 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 5,200 ਰੁਪਏ ਸਸਤਾ ਹੋ ਕੇ 10 ਗ੍ਰਾਮ ਪਿੱਛੇ 1,29,300 ਰੁਪਏ (ਸਾਰੇ ਟੈਕਸਾਂ ਸਮੇਤ) ਰਹਿ ਗਿਆ।

ਵੀਰਵਾਰ ਨੂੰ ਇਸ ਦੀ ਕੀਮਤ 1,34,500 ਰੁਪਏ ਸੀ। ਚਾਂਦੀ ਦੀ ਕੀਮਤ ’ਚ ਵੀ 4,000 ਰੁਪਏ ਦੀ ਗਿਰਾਵਟ ਆਈ ਤੇ ਇਹ ਘਟ ਕੇ 1.58 ਲੱਖ ਰੁਪਏ ਪ੍ਰਤੀ ਕਿਲੋ ਰਹਿ ਗਈ। ਇਸ ਤੋਂ ਪਹਿਲਾਂ ਵਾਲੇ ਕਾਰੋਬਾਰੀ ਦਿਨ ਚਾਂਦੀ ਦੀ ਕੀਮਤ 1.62 ਲੱਖ ਰੁਪਏ ਪ੍ਰਤੀ ਕਿਲੋ ਸੀ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਇਹ ਗਿਰਾਵਟ ਸਿਰਫ਼ ਭਾਰਤੀ ਬਾਜ਼ਾਰ ਤੱਕ ਹੀ ਸੀਮਤ ਨਹੀਂ ਹੈ, ਸਗੋਂ ਵਿਦੇਸ਼ੀ ਬਾਜ਼ਾਰਾਂ ’ਚ ਵੀ ਦੋਵਾਂ ਧਾਤਾਂ ਦੀਆਂ ਕੀਮਤਾਂ ’ਤੇ ਦਬਾਅ ਬਣਿਆ ਹੋਇਆ ਹੈ।

ਕੌਮਾਂਤਰੀ ਬਾਜ਼ਾਰ ਵਿਚ ਸੋਨੇ ਦੀ ਕੀਮਤ 38.99 ਡਾਲਰ ਘਟ ਕੇ 3,586.32 ਡਾਲਰ ਪ੍ਰਤੀ ਔਂਸ ਰਹਿ ਗਈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ ਵੀ ਲਗਭਗ 1 ਫੀਸਦੀ ਡਿੱਗ ਕੇ 42.62 ਡਾਲਰ ਪ੍ਰਤੀ ਔਂਸ ਰਹਿ ਗਈ। ਨਿਵੇਸ਼ਕਾਂ ਵੱਲੋਂ ਲਗਾਤਾਰ ਆਪਣਾ ਪੈਸਾ ਬਾਜ਼ਾਰ ਵਿੱਚੋਂ ਕੱਢਣ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਜਾਰੀ ਹੈ। ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਸਤੰਬਰ 2025 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਟੈਕਸਸ ਦੇ ਸਰਕਾਰੀ ਅਦਾਰਿਆਂ ’ਚ ਐੱਚ-1ਬੀ ਭਰਤੀਆਂ ’ਤੇ ਰੋਕ ਹਟਾਵਾਂਗੇ-ਗਵਰਨਰ ਹਿਨੋਹੋਸਾ ਅਗਲੀ ਖ਼ਬਰ ਪੈਰਿਸ ’ਚ ਫਰਾਂਸੀਸੀ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਮਿਲੇ ਅਨਿਲ ਕਪੂਰ, ਕਿਹਾ- ‘ਘਰ ਵਰਗਾ ਮਹਿਸੂਸ ਕਰਵਾਉਣ ਲਈ ਧੰਨਵਾ...
Ad Position 24