20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਓਲੰਪਿਕ ਤਮਗਾ ਜੇਤੂ ਮੁੱਕੇਬਾਜ਼ ਐਮ.ਸੀ. ਮੈਰੀ ਕੌਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ-ਵਿਸ਼ਵ ਪ੍ਰਸਿੱਧ ਭਾਰਤੀ ਮੁੱਕੇਬਾਜ਼ ਅਤੇ ਓਲੰਪਿਕ ਤਮਗਾ ਜੇਤੂ ਐਮ.ਸੀ. ਮੈਰੀ ਕੌਮ ਵੀਰਵਾਰ ਸਵੇਰੇ ਕਰੀਬ 4 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਬੇਹੱਦ ਸਾਦਗੀ ਭਰੇ ਅੰਦਾਜ਼ ਵਿਚ ਗੁਰੂ ਘਰ ...

Ad Position 21
No active advertisement
ਅਜੀਤ ਡੈਸਕ 21-11-2026

ਸਵੇਰੇ 4 ਵਜੇ ਗੁਰੂ ਘਰ ਪਹੁੰਚ ਕੇ ਟੇਕਿਆ ਮੱਥਾ, ਰੂਹਾਨੀ ਮਾਹੌਲ, ਲੰਗਰ ਅਤੇ ਨਿਸ਼ਕਾਮ ਸੇਵਾ ਦੀ ਕੀਤੀ ਸ਼ਲਾਘਾ

ਅੰਮ੍ਰਿਤਸਰ-ਵਿਸ਼ਵ ਪ੍ਰਸਿੱਧ ਭਾਰਤੀ ਮੁੱਕੇਬਾਜ਼ ਅਤੇ ਓਲੰਪਿਕ ਤਮਗਾ ਜੇਤੂ ਐਮ.ਸੀ. ਮੈਰੀ ਕੌਮ ਵੀਰਵਾਰ ਸਵੇਰੇ ਕਰੀਬ 4 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਬੇਹੱਦ ਸਾਦਗੀ ਭਰੇ ਅੰਦਾਜ਼ ਵਿਚ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਭੂਰੇ ਰੰਗ ਦਾ ਸੂਟ ਪਹਿਨਿਆ ਹੋਇਆ ਸੀ ਅਤੇ ਸਿਰ ’ਤੇ ਗੁਰੂ ਘਰ ਦਾ ਰੁਮਾਲ ਸਾਹਿਬ ਸਜਾਇਆ ਹੋਇਆ ਸੀ।

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੈਰੀ ਕੌਮ ਨੇ ਇੱਥੋਂ ਦੇ ਰੂਹਾਨੀ ਮਾਹੌਲ, ਸ਼ਾਂਤੀ ਅਤੇ ਸੇਵਾ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ ’ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੀ ਤਸਵੀਰ ਸਾਂਝੀ ਕਰਦਿਆਂ ਇਸ ਅਨੁਭਵ ਨੂੰ ਰੂਹ ਨੂੰ ਸਕੂਨ ਦੇਣ ਵਾਲਾ ਦੱਸਿਆ।

‘ਕੁਝ ਥਾਵਾਂ ਸਿੱਧਾ ਰੂਹ ਨੂੰ ਛੂਹ ਜਾਂਦੀਆਂ ਹਨ’

ਮੈਰੀ ਕੌਮ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਦੁਨੀਆ ਵਿਚ ਕੁਝ ਥਾਵਾਂ ਅਜਿਹੀਆਂ ਹੁੰਦੀਆਂ ਹਨ, ਜੋ ਸਿੱਧਾ ਇਨਸਾਨ ਦੀ ਰੂਹ ਨੂੰ ਛੂਹ ਜਾਂਦੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਉਨ੍ਹਾਂ ਵਿਚੋਂ ਇਕ ਹੈ। ਉਨ੍ਹਾਂ ਨੇ ਇੱਥੋਂ ਦੀ ਅਧਿਆਤਮਿਕਤਾ, ਸ਼ਾਂਤੀ, ਕਾਰ ਸੇਵਾ ਅਤੇ ਲੰਗਰ ਦੀ ਨਿਸ਼ਕਾਮ ਸੇਵਾ ਭਾਵਨਾ ਦੀ ਪ੍ਰਸ਼ੰਸਾ ਕੀਤੀ।

ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਸਾਨੂੰ ਸਿਖਾਉਂਦਾ ਹੈ ਕਿ ਸੱਚੀ ਮਹਾਨਤਾ ਨਿਮਰਤਾ, ਆਸਥਾ ਅਤੇ ਇਨਸਾਨੀਅਤ ਵਿਚ ਹੀ ਹੈ। ਆਪਣੀ ਪੋਸਟ ਦੇ ਅਖੀਰ ਵਿਚ ਉਨ੍ਹਾਂ ਨੇ ‘ਵਾਹਿਗੁਰੂ ਜੀ ਮੇਹਰ ਕਰਨ’ ਲਿਖ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਮੁੱਕੇਬਾਜ਼ੀ ਦੀ ਦੁਨੀਆ ਵਿਚ ‘ਮੈਗਨੀਫਿਸੈਂਟ ਮੈਰੀ’ ਦਾ ਸੁਨਹਿਰੀ ਸਫ਼ਰ

ਮਣੀਪੁਰ ਦੇ ਇਕ ਸਧਾਰਨ ਕਿਸਾਨ ਪਰਿਵਾਰ ਵਿਚ ਜਨਮੀ ਐਮ.ਸੀ. ਮੈਰੀ ਕੌਮ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਕੌਮਾਂਤਰੀ ਪੱਧਰ ’ਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਮੁੱਕੇਬਾਜ਼ੀ ਦੀ ਦੁਨੀਆ ਵਿਚ ਕਈ ਵੱਡੀਆਂ ਪ੍ਰਾਪਤੀਆਂ ਕਰਕੇ ਆਪਣੀ ਵੱਖਰੀ ਪਛਾਣ ਬਣਾਈ।

ਮੈਰੀ ਕੌਮ ਛੇ ਵਾਰ ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ ਮੁੱਕੇਬਾਜ਼ ਹਨ। ਉਨ੍ਹਾਂ ਨੇ ਸਾਲ 2012 ਵਿਚ ਲੰਡਨ ਓਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਸੀ। ਇਸ ਤੋਂ ਇਲਾਵਾ ਸਾਲ 2014 ਦੀਆਂ ਏਸ਼ੀਅਨ ਖੇਡਾਂ ਅਤੇ 2018 ਦੀਆਂ ਕਾਮਨਵੈਲਥ ਖੇਡਾਂ ਵਿਚ ਵੀ ਭਾਰਤ ਲਈ ਸੋਨ ਤਮਗੇ ਜਿੱਤੇ।

ਖੇਡਾਂ ਦੇ ਖੇਤਰ ਵਿਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਉਨ੍ਹਾਂ ਨੂੰ ਪਦਮ ਸ਼੍ਰੀ, ਪਦਮ ਭੂਸ਼ਣ, ਪਦਮ ਵਿਭੂਸ਼ਣ ਅਤੇ ਮੇਜਰ ਧਿਆਨ ਚੰਦ ਖੇਡ ਰਤਨ ਵਰਗੇ ਦੇਸ਼ ਦੇ ਵੱਕਾਰੀ ਸਨਮਾਨਾਂ ਨਾਲ ਨਿਵਾਜਿਆ ਜਾ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਅਮਰੀਕੀ ਅਦਾਲਤ ਵਲੋਂ ਨਿਖਿਲ ਗੁਪਤਾ ਨੂੰ 20 ਸਾਲ ਕੈਦ ਅਗਲੀ ਖ਼ਬਰ ਸਿਰਾਜ ਨੂੰ ਟੀਮ ’ਚੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ-ਕਾਂਗਰਸ ਆਹਮੋ-ਸਾਹਮਣੇ
Ad Position 24