20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਨੀਪੁਰ ’ਚ ਮੁਕਾਬਲੇ ਦੌਰਾਨ ਅੱਤਵਾਦੀ ਹਲਾਕ

ਇੰਫਾਲ, 20 ਨਵੰਬਰ (ਪੀ.ਟੀ.ਆਈ.)-ਸ਼ੁੱਕਰਵਾਰ ਸਵੇਰੇ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ।ਉਨ੍ਹਾਂ ਦੱਸਿਆ ਕਿ ਗੋਲੀਬਾਰੀ ਉਦੋਂ ਸ਼ੁਰੂ ਹੋਈ ਜਦੋਂ...

Ad Position 21
No active advertisement
ਅਜੀਤ ਡੈਸਕ 21-11-2026

ਇੰਫਾਲ, 20 ਨਵੰਬਰ (ਪੀ.ਟੀ.ਆਈ.)-ਸ਼ੁੱਕਰਵਾਰ ਸਵੇਰੇ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਉਦੋਂ ਸ਼ੁਰੂ ਹੋਈ ਜਦੋਂ ਸੁਰੱਖਿਆ ਬਲ ਪਾਤਸੋਈ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਯੁਰੇਮਬਾਮ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾ ਰਹੇ ਸਨ।

ਇੱਕ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਪਾਬੰਦੀਸ਼ੁਦਾ ‘ਕਾਂਗਲੇਈਪਾਕ ਕਮਿਊਨਿਸਟ ਪਾਰਟੀ’ ਦੇ ਇੱਕ ਧੜੇ ਨਾਲ ਸੰਬੰਧਿਤ ਇੱਕ ਅੱਤਵਾਦੀ ਮਾਰਿਆ ਗਿਆ।’ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਸ ਪਾਬੰਦੀਸ਼ੁਦਾ ਜਥੇਬੰਦੀ ਨਾਲ ਜੁੜੇ ਕਈ ਹੋਰ ਅੱਤਵਾਦੀਆਂ ਨੂੰ ਵੀ ਕਾਬੂ ਕੀਤਾ ਹੈ।

ਮਈ 2023 ਵਿਚ ਘਾਟੀ ਵਿਚ ਰਹਿਣ ਵਾਲੇ ਮੈਤੇਈ ਅਤੇ ਪਹਾੜੀ ਖੇਤਰਾਂ ਵਿਚ ਰਹਿਣ ਵਾਲੇ ਕੁਕੀ ਭਾਈਚਾਰਿਆਂ ਵਿਚਕਾਰ ਨਸਲੀ ਟਕਰਾਅ ਸ਼ੁਰੂ ਹੋਣ ਤੋਂ ਬਾਅਦ, ਪੂਰੇ ਮਨੀਪੁਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਤਲਾਸ਼ੀ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ 14 ਔਰਤਾਂ ਦੇ ਸ਼ੋਸ਼ਣ ’ਚ ਸ਼ਾਮਿਲ ਵਿਅਕਤੀ ਨੂੰ ਯੂ.ਏ.ਈ. ਤੋਂ ਵਾਪਿਸ ਭੇਜਿਆ- ਸੀ.ਬੀ.ਆਈ. ਅਗਲੀ ਖ਼ਬਰ ਸੁਪਰੀਮ ਕੋਰਟ ਨੇ ਕੇਂਦਰ ਨੂੰ ਖੂਨ ਦੇ ਰਿਸ਼ਤੇ ’ਚ ਵਿਆਹਾਂ ਬਾਰੇ ਕਾਨੂੰਨ ਲਿਆਉਣ ’ਤੇ ਜਵਾਬ ਮੰਗਿਆ
Ad Position 24