ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਜਹਾਜ਼ ਅੱਜ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਲੈਂਡ ਕਰ ਗਿਆ। ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਦਿੱਲੀ ਤੋਂ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਹੇਠ ਅੰਮ੍ਰਿਤਸਰ ਪਹੁੰਚੇ ਹਨ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪਹਿਲਾਂ ਦਿੱਲੀ ਲਿਆਂਦਾ ਗਿਆ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਲਿਆਂਦਾ ਗਿਆ। ਅੰਮ੍ਰਿਤਸਰ ਦੀ ਅਦਾਲਤ ਵਲੋਂ ਉਨ੍ਹਾਂ ਨੂੰ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ।
ਉਹ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣਗੇ। ਇਸ ਦੌਰਾਨ ਪੰਜਾਬ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਦੀ ਪੂਰੀ ਆਵਾਜਾਈ ਪੁਲਿਸ ਦੀ ਨਿਗਰਾਨੀ ਹੇਠ ਰਹੇਗੀ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਪਾਲ ਸਿੰਘ ਦਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ’ਤੇ ਲੈਂਡ
ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ...
ਅਜੀਤ ਡੈਸਕ
21-11-2026