21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਮ੍ਰਿਤਸਰ ਹਵਾਈ ਅੱਡੇ ਤੇ ਅੰਮ੍ਰਿਤਪਾਲ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਸੰਤਸਰ ਦੇ ਮੁੱਖ ਦਰਵਾਜ਼ੇ ਬੰਦ, ਸੰਗਤਾਂ ਨੂੰ ਜਾਣ ਤੋਂ ਰੋਕਿਆ

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ...

Ad Position 21
No active advertisement
ਅਜੀਤ ਡੈਸਕ 21-11-2026

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮ੍ਰਿਤਪਾਲ ਸਿੰਘ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਮੱਦੇਨਜ਼ਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੇ ਅੰਦਰ ਸਥਿਤ ਬਾਬਾ ਜਵੰਦ ਸਿੰਘ ਜੀ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਵਿਖੇ ਅੱਜ ਸੰਗਤਾਂ ਦੇ ਜਾਣ ’ਤੇ ਰੋਕ ਲਗਾ ਦਿੱਤੀ ਗਈ। ਗੁਰਦੁਆਰਾ ਸਾਹਿਬ ਦਾ ਮੁੱਖ ਦਰਵਾਜ਼ਾ ਵੀ ਬੰਦ ਰਿਹਾ। ਇਸ ਅਸਥਾਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ.ਆਈ.ਐੱਸ.ਐੱਫ. ਕੋਲ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਰੋਜ਼ਾਨਾ ਸਵੇਰੇ 4:45 ਵਜੇ ਤੋਂ 9 ਵਜੇ ਤੱਕ ਸੰਗਤਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਰਹਿੰਦਾ ਹੈ। ਆਮ ਤੌਰ ’ਤੇ 15 ਅਗਸਤ, 26 ਜਨਵਰੀ ਅਤੇ ਪ੍ਰਧਾਨ ਮੰਤਰੀ ਜਾਂ ਰਾਸ਼ਟਰਪਤੀ ਦੀ ਆਮਦ ਵਰਗੇ ਸੁਰੱਖਿਆ ਪ੍ਰਬੰਧਾਂ ਦੌਰਾਨ ਵੀ ਇਸ ਨੂੰ ਬੰਦ ਰੱਖਿਆ ਜਾਂਦਾ ਹੈ। ਅੱਜ ਸੁਰੱਖਿਆ ਪ੍ਰਬੰਧਾਂ ਕਾਰਨ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਨਹੀਂ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਐੱਫ.ਬੀ.ਆਈ. ਨੇ ਸਤਿੰਦਰਜੀਤ "ਗੋਲਡੀ ਬਰਾੜ" ਸਿੰਘ ਜੂਨੀਅਰ ਨੂੰ ਆਪਣੇ 'ਸਭ ਤੋਂ ਵੱਧ ਲੋੜੀਂਦੇ ਦਸ ਭਗੌੜਿਆਂ' ਦੀ ਸੂਚੀ ਚ... ਅਗਲੀ ਖ਼ਬਰ ਉਮੀਦ ਹੈ, ਅੰਮ੍ਰਿਤਪਾਲ ਸਿੰਘ ਨੂੰ ਦੁਪਹਿਰ 12:00 ਵਜੇ ਤੱਕ ਇੱਥੇ ਲੈ ਆਵੇਗਾ ਪ੍ਰਸ਼ਾਸਨ - ਤਰਸੇਮ ਸਿੰਘ
Ad Position 24