21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੇਂਦਰੀ ਜੇਲ੍ਹ ਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇਕ ਹਵਾਲਾਤੀ ਦੀ ਬੁਰੀ ਤਰਾਂ ਕੁੱਟਮਾਰ ਕਰਨ...

Ad Position 21
No active advertisement
ਅਜੀਤ ਡੈਸਕ 21-11-2026

ਕਪੂਰਥਲਾ, 21 ਨਵੰਬਰ (ਅਮਨਜੋਤ ਸਿੰਘ ਵਾਲੀਆ) - ਕਪੂਰਥਲਾ ਦੇ ਕੇਂਦਰੀ ਜੇਲ੍ਹ ਵਿਚ ਅੱਜ ਸਵੇਰ ਦੇ ਸਮੇਂ ਪੁਰਾਣੀ ਰੰਜਿਸ਼ ਤਹਿਤ ਇਕ ਹਵਾਲਾਤੀ ਦੀ ਬੁਰੀ ਤਰਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਤੋਂ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰ ਦੇ ਸਮੇਂ ਕੇਂਦਰੀ ਜੇਲ ਤੋਂ ਮੁਲਾਜ਼ਮ ਇਕ ਹਵਾਲਾਤੀ ਨੂੰ ਗੰਭੀਰ ਹਾਲਤ ਵਿਚ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ, ਜਿਸ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਤੇ ਹਵਾਲਾਤੀ ਖੂਨ ਦੀਆਂ ਉਲਟੀਆਂ ਵੀ ਕਰ ਰਿਹਾ ਸੀ। ਉਸ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਡਿਊਟੀ ਡਾਕਟਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਦੇ ਮੁਲਾਜ਼ਮਾਂ ਅਨੁਸਾਰ ਜਦੋਂ ਜੇਲ੍ਹ ਦੇ ਬੈਰਕ ਖੋਲ੍ਹੇ ਗਏ ਤਾਂ ਉਸ ਸਮੇਂ ਕੁਝ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਤਹਿਤ ਗਗਨਦੀਪ ਸਿੰਘ ਪੁੱਤਰ ਪਰਮਜੀਤ ਸਿੰਘ  'ਤੇ ਹਮਲਾ ਕਰਕੇ ਗੰਭੀਰ ਜਖਮੀ ਕਰ ਦਿੱਤਾ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਬਖਤਰਬੰਦ ਗੱਡੀ ਵਿਚ ਸਖ਼ਤ ਸੁਰੱਖਿਆ ਹੇਠ ਜੱਦੀ ਪਿੰਡ ਜੱਲੂਪੁਰ ਖੈੜਾ ਰਵਾਨਾ ਹੋਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਨੂੰ ਵੰਡੇ ਜਾ ਰਹੇ ਹਨ ਵੀਜ਼ਾ ਲੱਗੇ ਪਾਸਪੋਰਟ
Ad Position 24