21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਖਤਰਬੰਦ ਗੱਡੀ ਵਿਚ ਸਖ਼ਤ ਸੁਰੱਖਿਆ ਹੇਠ ਜੱਦੀ ਪਿੰਡ ਜੱਲੂਪੁਰ ਖੈੜਾ ਰਵਾਨਾ ਹੋਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਾਜਾਸਾਂਸੀ ਹਵਾਈ ਅੱਡੇ ਤੋਂ ਪੁਲਿਸ ਵਲੋਂ ਬਖਤਰਬੰਦ ਗੱਡੀ ਵਿੱਚ ਬਿਠਾ...

Ad Position 21
No active advertisement
ਅਜੀਤ ਡੈਸਕ 21-11-2026

ਰਾਜਾਸਾਂਸੀ (ਅੰਮ੍ਰਿਤਸਰ), 21 ਨਵੰਬਰ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਾਜਾਸਾਂਸੀ ਹਵਾਈ ਅੱਡੇ ਤੋਂ ਪੁਲਿਸ ਵਲੋਂ ਬਖਤਰਬੰਦ ਗੱਡੀ ਵਿਚ ਬਿਠਾ ਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੈੜਾ ਲਈ ਰਵਾਨਾ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਮੀਡੀਆ ਨੂੰ ਚਕਮਾ ਦਿੰਦਿਆਂ ਅੰਮ੍ਰਿਤਪਾਲ ਸਿੰਘ ਨੂੰ ਐਵੀਏਸ਼ਨ ਕਲੱਬ ਤੋਂ ਏਅਰ ਫੋਰਸ ਕਲੋਨੀ ਵਾਲੇ ਰਸਤੇ ਰਾਹੀਂ ਲਿਜਾਇਆ ਗਿਆ।
ਅੰਮ੍ਰਿਤਪਾਲ ਸਿੰਘ ਦੀ ਆਮਦ ਅਤੇ ਰਵਾਨਗੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਹਵਾਈ ਅੱਡੇ ਤੋਂ ਲੈ ਕੇ ਜੱਦੀ ਪਿੰਡ ਜੱਲੂਪੁਰ ਖੈੜਾ ਤੱਕ ਪੁਲਿਸ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਪੂਰੇ ਰਸਤੇ ਦੌਰਾਨ ਸੁਰੱਖਿਆ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਚਰਨ ਕੌਰ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਤਿੰਨ ਘੰਟਿਆਂ ਦੀ ਹਿਰਾਸਤੀ ਪੈਰੋਲ ਦਿੱਤੀ ਗਈ ਹੈ। ਇਸੇ ਤਹਿਤ ਉਹ ਪੁਲਿਸ ਸੁਰੱਖਿਆ ਹੇਠ ਆਪਣੇ ਜੱਦੀ ਪਿੰਡ ਪਹੁੰਚ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਵਿਚ ਸ਼ਾਮਿਲ ਹੋਣ ਲਈ ਹਲਕਾ ਸ਼ਿਵਾਲਿਕ ਦੀ ਅਗਵਾਈ ਹੇਠ ਜਥਾ ਹੋਇਆ ਰਵਾਨਾ। ਅਗਲੀ ਖ਼ਬਰ ਕੇਂਦਰੀ ਜੇਲ੍ਹ ਚ ਇਕ ਹਵਾਲਾਤੀ ਦੀ ਬੁਰੀ ਤਰ੍ਹਾਂ ਕੁੱਟਮਾਰ, ਹਾਲਤ ਗੰਭੀਰ
Ad Position 24