21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਰ ਦੀ ਲਪੇਟ ਚ ਆਉਣ ਨਾਲ ਕ ਸਕੂਟਰੀ ਸਵਾਰ ਬਜ਼ੁਰਗ ਦੀ ਮੌਤ

ਮਾਹਿਲਪੁਰ (ਹੁਸ਼ਿਆਰਪੁਰ), 21 ਨਵੰਬਰ (ਰਜਿੰਦਰ ਸਿੰਘ) ਬੀਤੀ ਦੇਰ ਸ਼ਾਮ ਮਾਹਿਲਪੁਰ ਫਗਵਾੜਾ ਰੋਡ ਪਿੰਡ ਪਥਰਾਲਾ ਦੇ ਕੋਲ 73 ਸਾਲਾ ਸਕੂਟਰੀ ਸਵਾਰ ਵਿਅਕਤੀ ਦੀ ਕਾਰ ਦੀ ਲਪੇਟ ਵਿਚ...

Ad Position 21
No active advertisement
ਅਜੀਤ ਡੈਸਕ 21-11-2026

ਮਾਹਿਲਪੁਰ (ਹੁਸ਼ਿਆਰਪੁਰ), 21 ਨਵੰਬਰ (ਰਜਿੰਦਰ ਸਿੰਘ) ਬੀਤੀ ਦੇਰ ਸ਼ਾਮ ਮਾਹਿਲਪੁਰ ਫਗਵਾੜਾ ਰੋਡ ਪਿੰਡ ਪਥਰਾਲਾ ਦੇ ਕੋਲ 73 ਸਾਲਾ ਸਕੂਟਰੀ ਸਵਾਰ ਵਿਅਕਤੀ ਦੀ ਕਾਰ ਦੀ ਲਪੇਟ ਵਿਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਜਦ ਕਿ ਸਕੂਟਰੀ ਚਲਾਕ ਗੰਭੀਰ ਜਖਮੀ ਹੋ ਗਿਆ।
ਜਾਣਕਾਰੀ ਅਨੁਸਾਰ ਪਿੰਡ ਲਕਸੀਹਾ ਦਾ ਵਸਨੀਕ ਬਲਵਿੰਦਰ ਸਿੰਘ ਆਪਣੇ ਇਕ ਨਜ਼ਦੀਕੀ ਬਰਿੰਦਰ ਸਿੰਘ ਨਾਲ ਸਕੂਟਰੀ 'ਤੇ ਆਪਣੇ ਪਿੰਡ ਲਕਸਿਹਾਂ ਤੋਂ ਮਾਹਿਲਪੁਰ ਨੂੰ ਆ ਰਿਹਾ ਸੀ ਜਦੋਂ ਪਿੰਡ ਪੱਥਰਾਲਾ ਕੋਲ  ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟੱਕਰਾ ਗਿਆ ਅਤੇ ਸੜਕ ਤੇ ਡਿੱਗ ਪਏ। ਉਨਾਂ ਨੂੰ ਸਿਵਿਲ ਹਸਪਤਾਲ ਮਾਹਿਲਪੁਰ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਬਲਵਿੰਦਰ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਅਤੇ  ਬਰਿੰਦਰ ਸਿੰਘ ਦੀ ਹਾਲਾਤ ਗੰਭੀਰ ਹੋਣ ਕਰਕੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ।
ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Ad Position 22
No active advertisement
ਪਿਛਲੀ ਖ਼ਬਰ ਬੀਬੀ ਪਰਮਜੀਤ ਕੌਰ ਭੰਗੂ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਨ 'ਤੇ ਅਕਾਲੀ ਵਰਕਰਾਂ ਚ ਖੁਸ਼ੀ ਦੀ ਲਹਿਰ ਅਗਲੀ ਖ਼ਬਰ ਕਾਂਗਰਸ ਹਾਈਕਮਾਨ ਵਲੋਂ ਵੱਖ ਵੱਖ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਵਿਭਾਗਾਂ ਲਈ 81 ਨਵੇਂ ਰਾਸ਼ਟਰੀ ਸਕੱਤਰ ਨਿਯੁਕਤ
Ad Position 24