ਜੈਤੋ (ਫ਼ਰੀਦਕੋਟ), 21 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਚੋਰਾਂ ਵਲੋਂ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਅਤੇ ਰੁਝੇਵੇਂ ਵਾਲੇ ਇਲਾਕਿਆਂ ਵਿਚ ਸ਼ੁਮਾਰ ਰੇਲਵੇ ਰੋਡ ’ਤੇ ਸਥਿਤ ਅੰਬੇ ਬੇਕਰੀ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਘਟਨਾ ਵਿਚ ਦੁਕਾਨ ਦੇ ਗੱਲੇ ਵਿਚੋਂ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਡੀ.ਵੀ.ਆਰ. ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਦੁਕਾਨਦਾਰ ਵਿਸ਼ਾਲ ਬਾਂਸਲ ਅਤੇ ਵਿਕਾਸ ਬਾਂਸਲ ਪੁੱਤਰ ਸੁਰਿੰਦਰ ਬਾਂਸਲ ਨੇ ਦੱਸਿਆ ਕਿ ਉਹ ਅੱਜ ਸਵੇਰੇ ਕਰੀਬ 6 ਵਜੇ ਜਦੋਂ ਦੁਕਾਨ ’ਤੇ ਪਹੁੰਚੇ ਤਾਂ ਦੁਕਾਨ ਦੀਆਂ ਲਾਈਟਾਂ ਜਗ ਰਹੀਆਂ ਸਨ। ਅੰਦਰ ਜਾ ਕੇ ਜਾਂਚ ਕਰਨ ’ਤੇ ਗੱਲੇ ਵਿਚੋਂ ਪੰਜ ਅਤੇ ਦਸ ਰੁਪਏ ਦੇ ਸਿੱਕਿਆਂ ਸਮੇਤ ਕਰੀਬ 20 ਹਜ਼ਾਰ ਰੁਪਏ ਦੀ ਨਕਦੀ ਗਾਇਬ ਮਿਲੀ। ਇਸ ਤੋਂ ਇਲਾਵਾ ਦੁਕਾਨ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਡੀ.ਵੀ.ਆਰ. ਵੀ ਚੋਰ ਆਪਣੇ ਨਾਲ ਲੈ ਗਏ।
ਦੁਕਾਨਦਾਰਾਂ ਅਨੁਸਾਰ ਚੋਰ ਨਾਲ ਲੱਗਦੀ ਦੁਕਾਨ ਦੀਆਂ ਪੌੜੀਆਂ ਰਾਹੀਂ ਉੱਪਰ ਚੜ੍ਹੇ ਅਤੇ ਬਾਲਕੋਨੀ ਵਾਲੀਆਂ ਪੌੜੀਆਂ ਨੂੰ ਤੋੜ ਕੇ ਦੁਕਾਨ ਅੰਦਰ ਦਾਖਲ ਹੋਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਸੰਬੰਧੀ ਪੁਲਿਸ ਥਾਣਾ ਜੈਤੋ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਚੋਰਾਂ ਨੇ ਬੇਕਰੀ ਨੂੰ ਬਣਾਇਆ ਨਿਸ਼ਾਨਾ
ਜੈਤੋ (ਫ਼ਰੀਦਕੋਟ), 21 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਚੋਰਾਂ ਵਲੋਂ ਸ਼ਹਿਰ ਦੇ ਸਭ ਤੋਂ ਸੁਰੱਖਿਅਤ ਅਤੇ ਰੁਝੇਵੇਂ ਵਾਲੇ ਇਲਾਕਿਆਂ ਵਿਚ ਸ਼ੁਮਾਰ ਰੇਲਵੇ ਰੋਡ ’ਤੇ ਸਥਿਤ...
ਅਜੀਤ ਡੈਸਕ
21-11-2026