21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਹਰ ਸਹਾਏ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਹਰ ਸਹਾਏ, 21 ਨਵੰਬਰ (ਕਪਿਲ ਕੰਧਾਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ, ਗੁਰੂ ਹਰ ਸਹਾਏ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ...

Ad Position 21
No active advertisement
ਅਜੀਤ ਡੈਸਕ 21-11-2026
ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਲੰਘਿਆ ਨਗਰ ਕੀਰਤਨ, ਥਾਂ-ਥਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

ਗੁਰੂ ਹਰ ਸਹਾਏ, 21 ਨਵੰਬਰ (ਕਪਿਲ ਕੰਧਾਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ, ਗੁਰੂ ਹਰ ਸਹਾਏ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਗੁਰਬਾਣੀ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੀ ਆਰੰਭਤਾ ਸ਼ਹੀਦ ਊਧਮ ਸਿੰਘ ਚੌਕ ਨੇੜੇ ਸਥਿਤ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੋਈ। ਇਸ ਦੌਰਾਨ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ। ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ।

ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਸਵਾਗਤੀ ਗੇਟ ਬਣਾਏ ਗਏ ਅਤੇ ਸੰਗਤਾਂ ਲਈ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ। ਰਸਤੇ ਵਿਚ ਸ਼ਰਧਾਲੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਭਾਈ ਦਲਜੀਤ ਸਿੰਘ ਗੱਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਭਾਈ ਦਲਜੀਤ ਸਿੰਘ ਗੱਬਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਸੱਚ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਮਹਾਨ ਸੰਦੇਸ਼ ਦਿੱਤਾ ਹੈ। ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ ਆਪਸੀ ਭਾਈਚਾਰੇ, ਪਿਆਰ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।

 
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਦਾ ਇਨਾ... ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧੀ ਸੰਗਤ ਨੂੰ ਦਰਸ਼ਨਾਂ ਤੋਂ ਰੋਕਣ ’ਤੇ ਭਾਰੀ ਰੋਸ, ਗੁਰਦੁਆਰਾ ਸਾਹਿਬ ਦੇ ਬਾਹਰ ਕੀਤੀ ਨਾਅ...
Ad Position 24