21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਸ਼ਾਮਲ, ਗ੍ਰਿਫ਼ਤਾਰੀ ਲਈ 10 ਲੱਖ ਡਾਲਰ ਦਾ ਇਨਾਮ

ਵਾਸ਼ਿੰਗਟਨ, 21 ਨਵੰਬਰ (ਏਜੰਸੀ)- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਉਸ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਗੋਲਡੀ ਬਰਾੜ ਨੂੰ ਆਪਣੀ 10 ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਕਰਦਿਆਂ ਉਸ...

Ad Position 21
No active advertisement
ਅਜੀਤ ਡੈਸਕ 21-11-2026
ਐਫ.ਬੀ.ਆਈ. ਨੇ 10 ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ’ਚ ਪਾਇਆ ਨਾਮ, ਲਾਰੈਂਸ ਬਿਸ਼ਨੋਈ ਗੈਂਗ ਦੇ ਨੈੱਟਵਰਕ ਦਾ ਮੁੱਖ ਆਗੂ ਹੋਣ ਦਾ ਦੋਸ਼

ਵਾਸ਼ਿੰਗਟਨ, 21 ਨਵੰਬਰ (ਏਜੰਸੀ)- ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਨੇ ਵੀ ਉਸ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਅਮਰੀਕਾ ਦੀ ਜਾਂਚ ਏਜੰਸੀ ਐਫ.ਬੀ.ਆਈ. ਨੇ ਗੋਲਡੀ ਬਰਾੜ ਨੂੰ ਆਪਣੀ 10 ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ਵਿਚ ਸ਼ਾਮਲ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਅਮਰੀਕੀ ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਐਫ.ਬੀ.ਆਈ. ਅਨੁਸਾਰ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਗੈਂਗ ਦੇ ਉੱਤਰੀ ਅਮਰੀਕਾ ਵਿਚ ਸਰਗਰਮ ਨੈੱਟਵਰਕ ਦਾ ਕਥਿਤ ਤੌਰ ’ਤੇ ਮੁੱਖ ਆਗੂ ਹੈ। ਉਸ ’ਤੇ ਅਮਰੀਕਾ ਅਤੇ ਕੈਨੇਡਾ ਵਿਚ ਕਤਲ, ਫਿਰੌਤੀ, ਅਗਵਾ, ਗੋਲੀਬਾਰੀ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਅਪਰਾਧਾਂ ਵਿਚ ਸ਼ਾਮਲ ਹੋਣ ਦੇ ਦੋਸ਼ ਹਨ।

ਅਮਰੀਕੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਗੈਂਗ ਦੇ ਮੈਂਬਰਾਂ ਅਤੇ ਸਹਿਯੋਗੀਆਂ ਦੀਆਂ ਗਤੀਵਿਧੀਆਂ ਨੂੰ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ। ਉਸ ਵਿਰੁੱਧ ਅਮਰੀਕਾ ਵਿਚ ਅਪਰਾਧਿਕ ਗਿਰੋਹ ਚਲਾਉਣ ਦੀ ਸਾਜ਼ਿਸ਼, ਫਿਰੌਤੀ ਰਾਹੀਂ ਕਾਰੋਬਾਰਾਂ ਨੂੰ ਪ੍ਰਭਾਵਿਤ ਕਰਨ ਅਤੇ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿਚ ਕੇਸ ਦਰਜ ਹਨ।

ਐਫ.ਬੀ.ਆਈ. ਨੇ ਦੱਸਿਆ ਕਿ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਅਮਰੀਕਾ, ਕੈਨੇਡਾ ਅਤੇ ਹੋਰ ਦੇਸ਼ਾਂ ਦੀਆਂ ਜਾਂਚ ਏਜੰਸੀਆਂ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਉਸ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 10 ਲੱਖ ਅਮਰੀਕੀ ਡਾਲਰ ਤੱਕ ਦਾ ਇਨਾਮ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਨੇਡਾ ਨੇ ਵੀ ਗੋਲਡੀ ਬਰਾੜ ਨੂੰ ਆਪਣੇ ਸਭ ਤੋਂ ਲੋੜੀਂਦੇ ਭਗੌੜਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਲਈ 2.50 ਲੱਖ ਕੈਨੇਡੀਅਨ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਸੀ। ਹੁਣ ਅਮਰੀਕਾ ਵਲੋਂ ਕੀਤੀ ਗਈ ਇਸ ਕਾਰਵਾਈ ਨਾਲ ਗੋਲਡੀ ਬਰਾੜ ਦੀ ਭਾਲ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਤੇਜ਼ ਹੋ ਗਈ ਹੈ।

 
Ad Position 22
No active advertisement
ਪਿਛਲੀ ਖ਼ਬਰ ਪੰਨੂ ਮਾਮਲੇ ’ਚ ਅਜੀਤ ਡੋਵਾਲ ਤੇ ਸਾਬਕਾ ਰਾਅ ਮੁਖੀ ਸਾਮੰਤ ਗੋਇਲ ਨੂੰ ਅਮਰੀਕੀ ਅਦਾਲਤ ਵਲੋਂ ਸੰਮਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਹਰ ਸਹਾਏ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
Ad Position 24