22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਿੱਖ ਵਫ਼ਦ ਨੇ ਹੇਮੰਤ ਸੋਰੇਨ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ

ਰਾਂਚੀ, 21 ਨਵੰਬਰ (ਯੂ.ਐਨ.ਆਈ.)-ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਰਾਂਚੀ ਵਿਚ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਹ ਸਮਾਗਮ ਪੀ.ਪੀ. ...

Ad Position 21
No active advertisement
ਅਜੀਤ ਡੈਸਕ 22-11-2026

ਰਾਂਚੀ, 21 ਨਵੰਬਰ (ਯੂ.ਐਨ.ਆਈ.)-ਸਿੱਖ ਭਾਈਚਾਰੇ ਦੇ ਇੱਕ ਵਫ਼ਦ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਰਾਂਚੀ ਵਿਚ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਹ ਸਮਾਗਮ ਪੀ.ਪੀ. ਕੰਪਾਊਂਡ ਸਥਿਤ ਗੁਰੂ ਨਾਨਕ ਸਕੂਲ ਵਿਖੇ ਕਰਵਾਇਆ ਜਾਵੇਗਾ। ਵਫ਼ਦ ਨੇ ਇਥੇ ਕਾਂਕੇ ਰੋਡ ’ਤੇ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਇਹ ਸੱਦਾ ਦਿੱਤਾ। ਇਸ ਮੌਕੇ ਝਾਰਖੰਡ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਉੱਪ-ਚੇਅਰਮੈਨ ਜੋਤੀ ਸਿੰਘ ਮਠਾਰੂ, ਗੁਰਦੁਆਰਾ ਗੁਰੂ ਸਿੰਘ ਸਭਾ ਦੇ ਸਕੱਤਰ ਗਗਨਦੀਪ ਸੇਠੀ, ਗੁਰੂ ਗੋਬਿੰਦ ਸਿੰਘ ਸਕੂਲ ਦੇ ਸਕੱਤਰ ਰਣਜੀਤ ਸਿੰਘ ਹੈਪੀ, ਕੌਂਸਲਰ ਪਰਮਜੀਤ ਸਿੰਘ ਟਿੰਕੂ ਤੇ ਝਾਰਖੰਡ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਟਰੰਪ ਨੇ ਭਾਰਤੀ ਅਰਥਵਿਵਸਥਾ ਦੀ ਤਾਰੀਫ਼ ਕਰਦਿਆਂ ਅਮਰੀਕੀ ਕੇਂਦਰੀ ਬੈਂਕ ਨੂੰ ਘੇਰਿਆ ਅਗਲੀ ਖ਼ਬਰ ਅਮਰੀਕੀ ਐੱਫ-16 ਲੜਾਕੂ ਜਹਾਜ਼ ਨੂੰ ਮਿਜ਼ਾਈਲ ਨਾਲ ਬਣਾਇਆ ਨਿਸ਼ਾਨਾ-ਈਰਾਨ
Ad Position 24