22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਗੜਗੱਜ ਅਤੇ ਬੀਬੀ ਪਰਮਿੰਦਰ ਕੌਰ ਦੀ ਅਗਵਾਈ ਚ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦਫਤਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ...

Ad Position 21
No active advertisement
ਅਜੀਤ ਡੈਸਕ 22-11-2026

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ) - ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਕਰੀਬ 1825 ਸ਼ਰਧਾਲੂਆਂ ਦਾ ਜਥਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਖੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਿੰਦਰ ਕੌਰ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ  ਕਿ ਜਥੇ ’ਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ ਜਾ ਰਹੇ ਹਨ। ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਜਾ ਰਹੇ ਹਨ। ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਇਹ ਜੱਥਾ ਅੱਜ ਅਟਾਰੀ- ਵਾਹਗਾ ਸਰਹੱਦ ਰਸਤੇ ਸ਼ਾਮ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ।
ਇਸ ਮੌਕੇ ਸ਼੍ਰੋਮਣੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੁੱਖ ਮੈਨੇਜਰ ਮੇਜਰ ਸਿੰਘ ਅਤੇ ਹਰਭਜਨ ਸਿੰਘ ਭਗਤਾ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਹਾਜ਼ਰ ਸਨ। 

Ad Position 22
No active advertisement
ਪਿਛਲੀ ਖ਼ਬਰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਅੰਮ੍ਰਿਤਪਾਲ ਸਿੰਘ ਅਗਲੀ ਖ਼ਬਰ ਸਬ ਡਿਵੀਜ਼ਨ ਰਾਜਾਸਾਂਸੀ ਨੂੰ ਮਿਲਿਆ ਨਵਾਂ ਡੀ.ਐੱਸ.ਪੀ. ਲਵਕੇਸ਼ ਸੈਣੀ ਸੰਭਾਲਣਗੇ ਜ਼ਿੰਮੇਵਾਰੀ
Ad Position 24