22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

9 ਕਿੱਲੋ 700 ਗ੍ਰਾਮ ਹੈਰੋਇਨ ਤੇ 1 ਕਿੱਲੋ ਅਫ਼ੀਮ ਸਮੇਤ 2 ਤਸਕਰ ਕਾਬੂ

ਚੋਗਾਵਾਂ/ਅੰਮ੍ਰਿਤਸਰ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ...

Ad Position 21
No active advertisement
ਅਜੀਤ ਡੈਸਕ 22-11-2026

ਚੋਗਾਵਾਂ/ਅੰਮ੍ਰਿਤਸਰ, 22 ਨਵੰਬਰ (ਗੁਰਵਿੰਦਰ ਸਿੰਘ ਕਲਸੀ) - ਥਾਣਾ ਲੋਪੋਕੇ ਦੀ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕੁੱਲ 9 ਕਿੱਲੋ 700 ਗ੍ਰਾਮ ਹੈਰੋਇਨ ਅਤੇ 1 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਬੀਰ ਸਿੰਘ ਔਲਖ ਨੇ ਦੱਸਿਆ ਕਿ  ਐਸ.ਆਈ. ਜਸਦੀਪ ਸਿੰਘ ਦੀ ਟੀਮ ਨੇ ਅੱਡਾ ਵਣੀਏਕੇ ਤੋਂ ਮੁਖ਼ਬਰੀ ਦੇ ਆਧਾਰ 'ਤੇ ਕਰਨਦੀਪ ਸਿੰਘ ਵਾਸੀ ਚੋਗਾਵਾਂ ਨੂੰ 5 ਕਿੱਲੋ ਹੈਰੋਇਨ ਅਤੇ ਐਕਟਿਵਾ ਸਮੇਤ ਕਾਬੂ ਕੀਤਾ। ਦੂਜੇ ਮਾਮਲੇ ਵਿਚ ਲੋਪੋਕੇ ਪੁਲਿਸ ਪਾਰਟੀ ਨੇ ਪੁਲ ਡਰੇਨ ਚੋਗਾਵਾਂ ਤੋਂ ਵੀਰਪ੍ਰਤਾਪ ਸਿੰਘ ਵਾਸੀ ਚਵਿੰਡਾ ਖ਼ੁਰਦ ਨੂੰ 4 ਕਿੱਲੋ 700 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸੇ ਤਰ੍ਹਾਂ ਬੀ.ਐਸ.ਐਫ. (100 ਬਟਾਲੀਅਨ) ਵਲੋਂ ਪੇਸ਼ ਕੀਤੇ ਗਏ ਇਕ ਪੈਕੇਟ ਵਿਚੋਂ 1 ਕਿੱਲੋ ਗ੍ਰਾਮ ਅਫ਼ੀਮ ਬਰਾਮਦ ਹੋਈ, ਜਿਸ ਸੰਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਤਿੰਨੋਂ ਮਾਮਲਿਆਂ ਵਿਚ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਰਾਜਸਥਾਨ - ਵਾਹਨ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ 9 ਮੌਤਾਂ ਅਗਲੀ ਖ਼ਬਰ ਜਸਜੋਤ ਸਿੰਘ ਤਪਾ ਸਬ ਡਿਵੀਜ਼ਨ ਦੇ ਨਵੇਂ ਡੀ.ਐਸ.ਪੀ. ਨਿਯੁਕਤ
Ad Position 24