22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਇਆ ਰਵਾਨਾ

ਅਟਾਰੀ (ਅੰਮ੍ਰਿਤਸਰ), 22 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ...

Ad Position 21
No active advertisement
ਅਜੀਤ ਡੈਸਕ 22-11-2026

ਅਟਾਰੀ (ਅੰਮ੍ਰਿਤਸਰ), 22 ਨਵੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਪਾਕਿਸਤਾਨ ਰਵਾਨਾ ਹੋਇਆ। ਸ਼ਰਧਾਲੂ ਤੜਕਸਾਰ ਅਟਾਰੀ ਸਰਹੱਦ ਪਹੁੰਚ ਗਏ ਸਨ। ਸਿੱਖ ਜਥਾ ਵੱਡੀ ਗਿਣਤੀ ਵਿਚ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਿਹਾ ਹੈ, ਜਿਸ ਕਾਰਨ ਅਟਾਰੀ-ਵਾਹਗਾ ਹਾਈਵੇ 'ਤੇ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਅਟਾਰੀ ਸਰਹੱਦ ਤੇ ਬੀ.ਐਸ.ਐਫ., ਪੰਜਾਬ ਪੁਲਿਸ ਅਤੇ ਪੀ.ਐਚ.ਜੀ. ਵਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਸ਼ਰਧਾਲੂਆਂ ਨੂੰ ਇੰਟੀਗਰੇਟਡ ਚੈੱਕ ਪੋਸਟ ਅਟਾਰੀ ਦੇ ਅੰਦਰ ਜਾਣ ਲਈ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਇਮੀਗ੍ਰੇਸ਼ਨ ਅਤੇ ਕਸਟਮ ਵਲੋਂ ਸਟਾਫ ਵੱਡੀ ਗਿਣਤੀ ਵਿਚ ਤਾਇਨਾਤ ਕਰ ਦਿੱਤਾ ਗਿਆ ਹੈ ਤਾਂ ਕਿ ਸ਼ਰਧਾਲੂਆਂ ਨੂੰ ਜਲਦੀ ਤੋਂ ਜਲਦੀ ਪਾਕਿਸਤਾਨ ਵੱਲ ਰਵਾਨਾ ਕੀਤਾ ਜਾ ਸਕੇ। ਇਮੀਗ੍ਰੇਸ਼ਨ ਅਤੇ ਕਸਟਮ ਦੀ ਲੋੜੀਂਦੀ ਕਾਗਜੀ ਕਾਰਵਾਈ ਕਰਨ ਉਪਰੰਤ ਜਥਾ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਵੱਲ ਰਵਾਨਾ ਹੋ ਗਿਆ। ਸ਼ਰਧਾਲੂਆਂ ਕਿਹਾ ਕਿ ਉਹ ਬਹੁਤ ਕਰਮਾ ਭਾਗਾਂ ਵਾਲੇ ਹਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਮਨਾਉਣ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਤੀਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਚ ਨਿਊਜ਼ੀਲੈਂਡ 119/2 ਅਗਲੀ ਖ਼ਬਰ ਰਾਜਸਥਾਨ - ਕਾਰ ਅਤੇ ਯਾਤਰੀ ਟੈਂਪੋ ਦੀ ਟੱਕਰ 3 ਮੌਤਾਂ, 15 ਦੇ ਕਰੀਬ ਜ਼ਖਮੀ
Ad Position 24