22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ - ਤੀਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਚ ਨਿਊਜ਼ੀਲੈਂਡ 119/2

ਵੈਲਿੰਗਟਨ, 22 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ...

Ad Position 21
No active advertisement
ਅਜੀਤ ਡੈਸਕ 22-11-2026

ਵੈਲਿੰਗਟਨ, 22 ਨਵੰਬਰ - ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੋ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਵੈਲਿੰਗਟਨ ਵਿਖੇ ਖੇਡਿਆ ਜਾ ਰਿਹਾ ਹੈ। ਮੈਚ ਦੇ ਤੀਸਰੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਨਿਊਜ਼ੀਲੈਂਡ ਨੇ ਆਪਣੀ ਦੂਸਰੀ ਪਾਰੀ ਵਿਚ 2 ਵਿਕਟਾਂ ਦੇ ਨੁਕਸਾਨ 'ਤੇ  119 ਦੌੜਾਂ ਬਣਾ ਲਈਆਂ ਸਨ। ਉਹ ਅਜੇ ਵੀ ਭਾਰਤ ਤੋਂ 233 ਦੌੜਾਂ ਪਿੱਛੇ ਹੈ। ਡੇਵੋਨ ਫਿਲਿਪ ਕੋਨਵੇ 59 ਅਤੇ ਰਚਿਨ ਰਵਿੰਦਰਾ 29 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ। ਇਸ ਤੋਂ ਪਹਿਲਾਂ ਭਾਰਤ ਨੇ 9 ਵਿਕਟਾਂ ਦੇ ਨੁਕਸਾਨ 'ਤੇ 720 ਦੌੜਾਂ ਬਣਾ ਕੇ ਪਾਰੀ ਸਮਾਪਤ ਕਰਨ ਦੀ ਘੋਸ਼ਣਾ ਕਰ ਦਿੱਤੀ। ਪਹਿਲੀ ਪਾਰੀ ਵਿਚ ਭਾਰਤ ਵਲੋਂ ਉਪ ਕਪਤਾਨ ਕੇ.ਐੱਲ.ਰਾਹੁਲ ਨੇ 136 ਅਤੇ ਰਿਸ਼ਭ ਪੰਤ ਨੇ 125 ਦੌੜਾਂ ਬਣਾਈਆਂ ਜਦਕਿ ਕਪਤਾਨ ਸ਼ੁਭਮਨ ਗਿੱਲ ਨੇ 98, ਯਸ਼ਸਵੀ ਜੈਸਵਾਲ ਨੇ 85, ਦੇਵਦੱਤ ਪਡੀਕਲ ਨੇ 80, ਧਰੁਵ ਜੁਰੈਲ ਨੇ 78 ਅਤੇ ਅੰਸ਼ੁਲ ਕੰਬੋਜ ਨੇ 38 ਦੌੜਾਂ ਬਣਾਈਆਂ।

 

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਕੋਟਾ ਹਾਦਸੇ 'ਤੇ ਪ੍ਰਗਟਾਇਆ ਦੁੱਖ , ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਐਲਾਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਇਆ ਰਵਾਨਾ
Ad Position 24