22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਜਰਾਤ - ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਟੱਕਰ 'ਚ 7 ਮੌਤਾਂ

ਅਹਿਮਦਾਬਾਦ, 22 ਨਵੰਬਰ - ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ...

Ad Position 21
No active advertisement
ਅਜੀਤ ਡੈਸਕ 22-11-2026

ਅਹਿਮਦਾਬਾਦ, 22 ਨਵੰਬਰ - ਗੁਜਰਾਤ ਦੇ ਕੱਛ ਜ਼ਿਲ੍ਹੇ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਇਕ ਤੇਜ਼ ਰਫ਼ਤਾਰ ਟਰੱਕ ਦੀ ਇਕ ਕਾਰ ਨਾਲ ਟੱਕਰ ਹੋ ਗਈ। ਇਹ ਹਾਦਸਾ ਭੁਜ-ਖਾਵੜਾ ਰਾਸ਼ਟਰੀ ਰਾਜਮਾਰਗ 'ਤੇ ਵਾਪਰਿਆ। ਕਾਰ ਅਤੇ ਟਰੱਕ ਦੀ ਹਾਈਵੇਅ 'ਤੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪੂਰੀ ਤਰ੍ਹਾਂ ਪਰਖੱਚੇ ਉੱਡ ਗਏ। 
ਮ੍ਰਿਤਕਾਂ ਦੀ ਪਛਾਣ  ਸੌਰਵ ਸਿੰਘ, ਜਸਪਾਲ ਸਿੰਘ ਨੇਗੀ, ਸਵਿਤਾ ਸੌਰਵ ਸਿੰਘ ਨੇਗੀ, ਸਿਵਿਕਾ ਸੌਰਵ ਸਿੰਘ ਨੇਗੀ, ਰਿੰਕੀ ਨਿਤਿਨ ਗੁਨਸਾਈ, ਵਾਮਿਕਾ ਨਿਤਿਨ ਗੁਨਸਾਈ, ਰਾਜੇਸ਼ ਸਿੰਘ ਰਾਵਤ ਅਤੇ ਰਕਸ਼ਿਤਾ ਰਾਜੇਸ਼ ਰਾਵਤ ਵਜੋਂ ਹੋਈ ਹੈ, ਜੋ ਕਿ ਉੱਤਰਾਖੰਡ ਦੇ ਰਹਿਣ ਵਾਲੇ ਸਨ। ਪਰਿਵਾਰ ਕੱਛ ਜਾ ਰਿਹਾ ਸੀ। 
ਲਾਸ਼ਾਂ ਨੂੰ ਪੋਸਟਮਾਰਟਮ ਲਈ ਭੁਜ ਦੇ ਜੀਕੇ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਫ਼ੌਜ ਦੇ ਅਧਿਕਾਰੀ ਤੁਰੰਤ ਹਸਪਤਾਲ ਪਹੁੰਚੇ। ਓਧਰ ਪੁਲਿਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ ਅਗਲੀ ਖ਼ਬਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 305ਵੇਂ ਦਿਨ 570 ਛਾਪੇਮਾਰੀਆਂ, 219 ਗ੍ਰਿਫਤਾਰ
Ad Position 24