22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੁੱਖ ਮੰਤਰੀ ਭਗਵੰਤ ਮਾਨ ਧੂਰੀ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਰੱਖਣਗੇ ਨੀਂਹ ਪੱਥਰ

ਚੰਡੀਗੜ੍ਹ, 22 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਦੌਰੇ ''ਤੇ ਹਨ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ...

Ad Position 21
No active advertisement
ਅਜੀਤ ਡੈਸਕ 22-11-2026

ਚੰਡੀਗੜ੍ਹ, 22 ਨਵੰਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੰਗਰੂਰ ਦੌਰੇ ''ਤੇ ਹਨ। ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੇ ਪਿੰਡ ਜਹਾਂਗੀਰ-ਕਹੇਰੂ ਵਿਖੇ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ  ਰੱਖਣਗੇ ਅਤੇ ਹਾਕੀ ਸਟੇਡੀਅਮ ਦਾ ਉਦਘਾਟਨ ਕਰਨਗੇ। ਹਾਕੀ ਐਸਟ੍ਰੋਟਰਫ 8 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਜਦਕਿ 39.20 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਵਿਚ ਸਪੋਰਟਸ ਕੰਪਲੈਕਸ ਬਣ ਰਿਹਾ ਹੈ। 9 ਕਰੋੜ ਦੀ ਲਾਗਤ ਨਾਲ ਆਧੁਨਿਕ ਇਨਡੋਰ ਸਪੋਰਟਸ ਹਾਲ ਦਾ ਕੰਮ ਲਗਾਤਾਰ ਜਾਰੀ ਹੈ। ਇਨਡੋਰ ਸਪੋਰਟਸ ਹਾਲ ਵਿਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ, ਜੂਡੋ, ਜਿਮਨਾਸਟਿਕ, ਹੈਂਡਬਾਲ, ਨੈੱਟਬਾਲ ਅਤੇ ਸਕੁਐਸ਼ ਸਮੇਤ 11 ਖੇਡਾਂ ਦੀਆਂ ਸਹੂਲਤਾਂ ਮਿਲਣਗੀਆਂ। 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਵੀਮਿੰਗ ਪੂਲ ਦਾ ਨਿਰਮਾਣ ਸ਼ੁਰੂ ਹੋ ਗਿਆ ਹੈ ਜਦਕਿ 5.20 ਕਰੋੜ ਰੁਪਏ ਦੀ ਲਾਗਤ ਨਾਲ 9 ਹੋਰ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਹਾਦਸਾ - ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਤੇ ਜ਼ਖ਼ਮੀਆਂ ਲਈ ਮਾਇਕ ਸਹਾਇਤਾ ਦਾ ਐਲਾਨ ਅਗਲੀ ਖ਼ਬਰ ਗੁਜਰਾਤ - ਤੇਜ਼ ਰਫ਼ਤਾਰ ਟਰੱਕ ਦੀ ਕਾਰ ਨਾਲ ਹੋਈ ਟੱਕਰ 'ਚ 7 ਮੌਤਾਂ
Ad Position 24