23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਮਜੀਠੀਆ ਦੀ ਵਿਦੇਸ਼ ਜਾਣ ਦੀ ਅਰਜ਼ੀ ’ਤੇ ਅੱਜ ਹੋਵੇਗੀ ਸੁਣਵਾਈ

ਐੱਸ. ਏ. ਐੱਸ. ਨਗਰ, 21 ਨਵੰਬਰ (ਕਪਿਲ ਵਧਵਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ...

Ad Position 21
No active advertisement
ਅਜੀਤ ਡੈਸਕ 23-11-2026

ਐੱਸ. ਏ. ਐੱਸ. ਨਗਰ, 21 ਨਵੰਬਰ (ਕਪਿਲ ਵਧਵਾ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਦੀ ਇਜਾਜ਼ਤ ਮੰਗਣ ਸੰਬੰਧੀ ਅਰਜ਼ੀ ’ਤੇ ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਰਜ਼ੀ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਮਜੀਠੀਆ ਨੇ ਆਪਣੀ ਵਿਦੇਸ਼ ਯਾਤਰਾ ਸੰਬੰਧੀ ਪੂਰੇ ਵੇਰਵੇ ਨਹੀਂ ਦਿੱਤੇ ਹਨ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 23 ਨਵੰਬਰ ਮਤਲਬ ਅੱਜ ਲਈ ਤੈਅ ਕਰ ਦਿੱਤੀ ਸੀ। ਵਿਜੀਲੈਂਸ ਬਿਊਰੋ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਮਜੀਠੀਆ ਵਲੋਂ ਵਿਦੇਸ਼ ਜਾਣ ਲਈ ਕਿਹੜੀ ਉਡਾਣ ਰਾਹੀਂ ਸਫ਼ਰ ਕੀਤਾ ਜਾਣਾ ਹੈ, ਵਿਦੇਸ਼ ਵਿਚ ਕਿਹੜੇ ਸ਼ਹਿਰ ਜਾਣਾ ਹੈ ਅਤੇ ਉੱਥੇ ਕਿੱਥੇ ਠਹਿਰਨਾ ਹੈ, ਇਸ ਸੰਬੰਧੀ ਲੋੜੀਂਦੀ ਜਾਣਕਾਰੀ ਨਹੀਂ ਦਿੱਤੀ ਗਈ। ਵਿਜੀਲੈਂਸ ਮੁਤਾਬਕ ਇਨ੍ਹਾਂ ਵੇਰਵਿਆਂ ਤੋਂ ਬਿਨਾਂ ਵਿਦੇਸ਼ ਜਾਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਉਚਿਤ ਨਹੀਂ ਹੋਵੇਗਾ। ਮਜੀਠੀਆ ਨੇ ਦਸੰਬਰ ਵਿਚ ਵਿਦੇਸ਼ ਜਾਣ ਲਈ ਮੁਹਾਲੀ ਦੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੋਈ ਹੈ। ਉਹ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ’ਤੇ ਹਨ ਅਤੇ ਜ਼ਮਾਨਤ ਦੀਆਂ ਸ਼ਰਤਾਂ ਮੁਤਾਬਕ ਵਿਦੇਸ਼ ਜਾਣ ਤੋਂ ਪਹਿਲਾਂ ਅਦਾਲਤ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੈ। ਇਸੇ ਮਾਮਲੇ ਵਿਚ ਜਾਂਚ ਦੌਰਾਨ ਜ਼ਬਤ ਕੀਤੇ ਮੋਬਾਈਲ ਫ਼ੋਨ ਦੀ ਵਾਪਸੀ ਸਬੰਧੀ ਅਰਜ਼ੀ ’ਤੇ ਵੀ ਸੁਣਵਾਈ ਹੋਈ। ਇਸ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਨੂੰ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਰਾਹੁਲ ਦੇ ਸੁਪਰੀਮ ਕੋਰਟ ਵੱਲ ਮਾਰਚ ਸੰਬੰਧੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ
Ad Position 24