23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਸ੍ਰੀ ਮੁਕਤਸਰ ਸਾਹਿਬ 23 ਨਵੰਬਰ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ...

Ad Position 21
No active advertisement
ਅਜੀਤ ਡੈਸਕ 23-11-2026

ਸ੍ਰੀ ਮੁਕਤਸਰ ਸਾਹਿਬ 23 ਨਵੰਬਰ (ਰਣਜੀਤ ਸਿੰਘ ਢਿੱਲੋਂ ਭੁੱਟੀਵਾਲਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਗੇਟ ਨੰਬਰ 7 ਤੋਂ ਨਗਰ ਕੀਰਤਨ ਦੀ ਆਰੰਭਤਾ ਅਰਦਾਸ ਉਪਰੰਤ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਤੇ ਜਥੇਦਾਰ ਹੀਰਾ ਸਿੰਘ ਚੜੇਵਾਨ ਵਲੋਂ ਪੰਜ ਪਿਆਰਿਆਂ ਤੇ ਹੋਰ ਸ਼ਖਸ਼ੀਅਤਾਂ ਨੂੰ ਸਿਰਪਾਓ ਭੇਟ ਕੀਤੇ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ੁਰੂ ਹੋਇਆ। ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਾਲ ਚੱਲ ਰਹੀਆਂ ਸਨ। ਇਸ ਮੌਕੇ ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਪ੍ਰੀਤ ਸਿੰਘ ਦੇ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਜਾ ਰਿਹਾ ਸੀ। ਸੰਗਤਾਂ ਵਲੋਂ ਪਾਲਕੀ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਥਾਂ ਥਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਰਾਸਤੇ ਵਿਚ ਥਾਂ ਥਾਂ 'ਤੇ ਸੰਗਤ ਲਈ ਵੱਖ-ਵੱਖ ਲੰਗਰ ਲਾਏ ਗਏ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਅੱਗੇ ਨਤਮਸਤਕ ਹੋਈਆਂ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਡਾਲਾ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ 2027 ਦੀਆਂ ਚੋਣਾਂ ਲਈ ਕਾਂਗਰਸ ਨੇ ਵਿੱਢੀਆਂ ਸਰਗਰਮੀਆਂ, ਮੀਟਿੰਗ ਵਾਸਤੇ ਸਚਿਨ ਪਾਇਲਟ ਪਹੁੰਚੇ ਅੰਮ੍ਰਿਤਸਰ
Ad Position 24