23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

'ਆਪ' ਉਮੀਦਵਾਰ ਸੋਨੀਆ ਮਾਨ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਚ ਲੋਕ ਮਿਲਣੀ

ਓਠੀਆਂ (ਅੰਮ੍ਰਿਤਸਰ), 23 ਨਵੰਬਰ (ਗੁਰਵਿੰਦਰ ਸਿੰਘ ਛੀਨਾ) - ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ...

Ad Position 21
No active advertisement
ਅਜੀਤ ਡੈਸਕ 23-11-2026

ਓਠੀਆਂ (ਅੰਮ੍ਰਿਤਸਰ), 23 ਨਵੰਬਰ (ਗੁਰਵਿੰਦਰ ਸਿੰਘ ਛੀਨਾ) -  ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੋਨੀਆ ਮਾਣ ਵਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡ ਜੌਸ, ਮੁਹਾਰ, ਮਟੀਆ ਉਮਰਪੁਰਾ, ਜਸਤਰਵਾਲ ਆਦਿ ਵਿਚ  ਲੋਕ ਮਿਲਣੀ ਕੀਤੀ ਗਈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਜੋ ਵੀ ਪਿੰਡਾਂ ਦੇ ਵਿਕਾਸ ਰਹਿੰਦੇ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ! ਪਿੰਡ ਮੁਹਾਰ ਦੇ ਸਰਪੰਚ ਅਮਰਜੀਤ ਸਿੰਘ ਮੁਹਾਰ ਨੇ ਪਿੰਡ ਦੀਆਂ ਰਹਿਦੀਆਂ ਗਲੀਆਂ ਬਾਰੇ ਉਨ੍ਹਾਂ ਤੋਂ ਮੰਗ  ਰੱਖੀ  ਤੇ ਪਿੰਡ ਮੁਹਾਰ ਤੋਂ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਾਆਦਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਨਾਮ ਊਧਮ ਸਿੰਘ ਵਾਲਾ ਵਿਚ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਨਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ
Ad Position 24