23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਗਏ ਮਹਾਨ...

Ad Position 21
No active advertisement
ਅਜੀਤ ਡੈਸਕ 23-11-2026

ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਸਜਾਏ ਗਏ ਮਹਾਨ ਨਗਰ ਕੀਰਤਨ  ਮੌਕੇ ਸਹਿਯੋਗ ਕਰਨ ਵਾਲੇ ਮਹਾਂਪੁਰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿਰੋਪਾਓ ਦੀ ਬਖਸ਼ਿਸ਼ ਭੇਂਟ ਕਰਕੇ ਬਾਬਾ ਅਵਤਾਰ ਸਿੰਘ ਬਿਧੀਚੰਦੀਏ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ, ਬਾਬਾ ਇੰਦਰਜੀਤ ਸਿੰਘ ਨਿਸ਼ਕਾਮ ਸੇਵਕ ਜਥਾ ਯੂ. ਕੇ., ਬਾਬਾ ਮਹਿੰਦਰ ਸਿੰਘ, ਸੰਤ ਅਮਰੀਕ ਸਿੰਘ ਖੁਖਰੇਣ ਵਾਲੇ ਅਤੇ ਬਾਬਾ ਸੇਵਾ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ।

ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਨ੍ਹਾਂ ਮਹਾਂਪੁਰਸ਼ਾਂ ਨੇ ਸਮੇਂ ਸਮੇਂ ਤੇ ਸੰਗਤਾਂ ਦੇ ਸਹਿਯੋਗ ਨਾਲ ਸੇਵਾਵਾਂ ਦੇ ਮਹਾਨ ਕਾਰਜ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮਹਾਂਪੁਰਸ਼ਾਂ ਨੇ ਸਿੱਖ ਕੌਮ ਵਿਚ ਸੇਵਾ ਦੀ ਪਰੰਪਰਾ ਨੂੰ ਕਾਇਮ ਰੱਖਿਆ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਚਰਨ ਸਿੰਘ ਦੀਪੇਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜਨੀਅਰ ਸਵਰਨ ਸਿੰਘ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਜਥੇਦਾਰ ਦਿਲਬਾਗ ਸਿੰਘ ਗਿੱਲ, ਗੁਰਦਿਆਲ ਸਿੰਘ ਖਾਲਸਾ ਆਦਿ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਹੋਈ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਭੁਲੱਥ ਦੇ ਨੌਜਵਾਨ ਦਾ ਅਮਰੀਕਾ ’ਚ ਕਤਲ, ਪਰਿਵਾਰ ’ਚ ਸੋਗ ਦੀ ਲਹਿਰ
Ad Position 24