23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਹਠੂਰ ਪੁਲਿਸ ਵਲੋਂ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਜਗਰਾਉਂ (ਲੁਧਿਆਣਾ), 23 ਨਵੰਬਰ (ਕੁਲਦੀਪ ਸਿੰਘ ਲੋਹਟ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਹਠੂਰ ਦੀ ਪੁਲਿਸ ਨੇ ਤਿੰਨ...

Ad Position 21
No active advertisement
ਅਜੀਤ ਡੈਸਕ 23-11-2026

ਜਗਰਾਉਂ (ਲੁਧਿਆਣਾ), 23 ਨਵੰਬਰ (ਕੁਲਦੀਪ ਸਿੰਘ ਲੋਹਟ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਹਠੂਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਹਠੂਰ ਦੇ ਐਸ.ਐਚ.ਓ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ।

ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ 21 ਨਵੰਬਰ ਨੂੰ ਅਮਨਦੀਪ ਸਿੰਘ ਉਰਫ਼ ਸਨੀ ਪੁੱਤਰ ਚਮਕੌਰ ਸਿੰਘ ਵਾਸੀ ਪਿੰਡ ਰਸੂਲਪੁਰ ਨੂੰ ਕਾਬੂ ਕੀਤਾ ਗਿਆ। ਉਸ ਦੇ ਕਬਜ਼ੇ ਵਿਚੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਉਸ ਖ਼ਿਲਾਫ਼ ਥਾਣਾ ਹਠੂਰ ਵਿਚ ਮੁਕੱਦਮਾ ਨੰਬਰ 210, ਮਿਤੀ 21 ਨਵੰਬਰ 2026, ਧਾਰਾ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ।

ਇਸੇ ਤਰ੍ਹਾਂ 22 ਨਵੰਬਰ ਨੂੰ ਪੁਲਿਸ ਨੇ ਕੁਲਦੀਪ ਸਿੰਘ ਉਰਫ਼ ਕਾਲਾ ਪੁੱਤਰ ਸਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਪੁੱਤਰ ਸਰਜੀਤ ਸਿੰਘ, ਦੋਵੇਂ ਵਾਸੀ ਪਿੰਡ ਹਠੂਰ, ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਦੇ ਕਬਜ਼ੇ ਵਿਚੋਂ ਵੀ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ’ਤੇ ਮੁਕੱਦਮਾ ਨੰਬਰ 211, ਮਿਤੀ 22 ਨਵੰਬਰ 2026, ਧਾਰਾ 22-61-85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਨਾਕੇ ’ਤੇ ਮੁਲਾਜ਼ਮਾਂ ਨੂੰ ਮਾਰੀ ਟੱਕਰ, ਦੋ ਜ਼ਖ਼ਮੀ ਅਗਲੀ ਖ਼ਬਰ ਸੰਗਰੂਰ ਦੀ ਕੂੜਾ ਪ੍ਰਬੰਧਨ ਪ੍ਰਣਾਲੀ ਨਿਆਂਇਕ ਜਾਂਚ ਦੇ ਘੇਰੇ ਵਿਚ ਆਈ
Ad Position 24