ਕਾਠਮੰਡੂ, 24 ਨਵੰਬਰ- ਅੱਜ ਸਵੇਰੇ ਨਿਪਾਲ ਦੇ ਕੋਸ਼ੀ ਸੂਬੇ ਵਿਚ ਭੁਚਾਲ ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਦੇ ਅਨੁਸਾਰ, ਇਸ ਦੀ ਤੀਬਰਤਾ 5.4 ਸੀ। ਇਹ ਭੁਚਾਲ ਭਾਰਤ, ਭੂਟਾਨ ਅਤੇ ਬੰਗਲਾਦੇਸ਼ ਦੇ ਕਈ ਖੇਤਰਾਂ ਵਿਚ ਮਹਿਸੂਸ ਕੀਤਾ ਗਿਆ। ਚੀਨ ਤੋਂ ਵੀ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਸਵੇਰੇ 7:02 ਵਜੇ ਦੇ ਕਰੀਬ ਆਇਆ। ਇਸ ਦਾ ਕੇਂਦਰ ਕੋਸ਼ੀ ਸੂਬੇ ਦੇ ਲੇਲੇਪ ਦੇ ਨੇੜੇ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 20 ਕਿਲੋਮੀਟਰ ਹੇਠਾਂ ਸੀ। ਇਸ ਜਾਣਕਾਰੀ ਦੇ ਆਧਾਰ 'ਤੇ ਕਿਸੇ ਜਾਨੀ ਜਾਂ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ।
ਇਸ ਦੌਰਾਨ ਅਸਾਮ ਦੇ ਕਰਬੀ ਅੰਗਲੋਂਗ ਜ਼ਿਲ੍ਹੇ ਵਿਚ ਭੁਚਾਲ ਮਹਿਸੂਸ ਕੀਤਾ ਗਿਆ। ਇਸ ਦੀ ਤੀਬਰਤਾ 2.5 ਸੀ ਅਤੇ ਇਹ ਸਵੇਰੇ 3:39 ਵਜੇ ਆਇਆ। ਰਾਸ਼ਟਰੀ ਭੁਚਾਲ ਵਿਗਿਆਨ ਕੇਂਦਰ (NCS) ਦੇ ਅਨੁਸਾਰ ਇਸ ਦਾ ਕੇਂਦਰ ਜ਼ਮੀਨ ਤੋਂ 15 ਕਿਲੋਮੀਟਰ ਹੇਠਾਂ ਸੀ। ਅਸਾਮ ਭੁਚਾਲ ਦਾ ਕੇਂਦਰ 25.743 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 93.355 ਡਿਗਰੀ ਪੂਰਬੀ ਦੇਸ਼ਾਂਤਰ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਪੱਛਮੀ ਬੰਗਾਲ ਦੇ ਕਈ ਉੱਤਰੀ ਜ਼ਿਲ੍ਹਿਆਂ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਨ੍ਹਾਂ ਵਿਚ ਦਾਰਜੀਲਿੰਗ, ਜਲਪਾਈਗੁੜੀ ਅਤੇ ਕੂਚ ਬਿਹਾਰ ਸ਼ਾਮਿਲ ਹਨ। ਭੁਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭੁਚਾਲ ਦੇ ਝਟਕੇ ਸਵੇਰੇ 7 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ। ਅਧਿਕਾਰੀ ਪ੍ਰਭਾਵਿਤ ਖੇਤਰਾਂ ਵਿਚ ਸਥਿਤੀ ਦਾ ਮੁਲਾਂਕਣ ਕਰ ਰਹੇ ਹਨ।