24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗਠਜੋੜ ਪੰਜਾਬ ਦੇ ਭਲੇ ਅਤੇ ਸੂਬੇ ਦੀ ਬਿਹਤਰੀ ਲਈ ਸਹਾਈ ਸਾਬਿਤ ਹੋਵੇਗਾ- ਸੋਮ ਪ੍ਰਕਾਸ਼

ਫਗਵਾੜਾ, (ਕਪੂਰਥਲਾ), 24 ਨਵੰਬਰ (ਹਰਜੋਤ ਸਿੰਘ ਚਾਨਾ)- ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ

Ad Position 21
No active advertisement
ਅਜੀਤ ਡੈਸਕ 24-11-2026

ਫਗਵਾੜਾ, (ਕਪੂਰਥਲਾ), 24 ਨਵੰਬਰ (ਹਰਜੋਤ ਸਿੰਘ ਚਾਨਾ)- ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ’ਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਤੇ ਭਾਜਪਾ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਹੋਇਆ ਇਹ ਸਮਝੌਤਾ ਪੰਜਾਬ ਦੀ ਸਿਆਸਤ ’ਚ ਨਵੀਂ ਦਿਸ਼ਾ ਦੇਣ ਦੇ ਨਾਲ-ਨਾਲ ਸੂਬੇ ਦੀ ਬਿਹਤਰੀ ਲਈ ਵੀ ਸਹਾਈ ਸਾਬਿਤ ਹੋਵੇਗਾ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਮ ਪ੍ਰਕਾਸ਼ ਨੇ ਕਿਹਾ ਕਿ ਇਸ ਗੱਠਜੋੜ ਦੇ ਐਲਾਨ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ, ਕਿਉਂਕਿ ਸੂਬੇ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ। ਹਰ ਰੋਜ਼ ਕਤਲ, ਲੁੱਟ-ਖੋਹ ਅਤੇ ਹੋਰ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਸਿਰ ਕਰਜ਼ੇ ਦਾ ਬੋਝ ਲਗਾਤਾਰ ਵੱਧ ਰਿਹਾ ਹੈ ਅਤੇ ਬਾਹਰੀ ਸੂਬਿਆਂ ਤੋਂ ਆਏ ਲੋਕ ਪੰਜਾਬ ਦੇ ਸਰੋਤਾਂ ਦੀ ਲੁੱਟ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਭਾਜਪਾ ਗਠਜੋੜ ’ਤੇ ਗਿਆਨੀ ਹਰਪ੍ਰੀਤ ਸਿੰਘ ਕੱਸਿਆ ਤਨਜ਼ ਅਗਲੀ ਖ਼ਬਰ ਅੱਜ ਅਕਾਲੀ ਭਾਜਪਾ ਲਈ ਹੈ ਮਹੱਤਵਪੂਰ ਦਿਨ- ਕੇਵਲ ਸਿੰਘ ਢਿੱਲੋਂ
Ad Position 24