ਜੰਡਿਆਲਾ ਗੁਰੂ (ਅੰਮ੍ਰਿਤਸਰ), 24 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਜੰਡਿਆਲਾ ਗੁਰੂ ਦੇ ਵਾਲਮੀਕਿ ਚੌਂਕ ਵਿਖੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਲੱਡੂ ਵੰਡ ਕੇ ਗੁਰਪੁਰਬ ਦੀਆਂ ਖੁਸ਼ੀਆਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਭਾਰਤ ਸਰਕਾਰ ਦੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਹਰਦੀਪ ਸਿੰਘ ਗਿੱਲ, ਭਾਜਪਾ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਮਾਣਾ, ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਮੰਜਿਲ ਸਮੇਤ ਹੋਰਨਾਂ ਆਗੂਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ ਅਤੇ ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਇਮਾਨਦਾਰੀ, ਬਰਾਬਰਤਾ ਅਤੇ ਆਪਸੀ ਭਾਈਚਾਰੇ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ, ਊਚ-ਨੀਚ ਅਤੇ ਭੇਦਭਾਵ ਤੋਂ ਉੱਪਰ ਉੱਠ ਕੇ ਸਾਰੇ ਮਨੁੱਖਾਂ ਨੂੰ ਇਕ ਸਮਾਨ ਸਮਝਣ ਦਾ ਸੰਦੇਸ਼ ਦਿੱਤਾ। ਸਾਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।
ਇਸੇ ਦੌਰਾਨ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਅਤੇ ਉਨ੍ਹਾਂ ਵਲੋਂ ਦਰਸਾਇਆ ਗਿਆ ਮਾਰਗ ਅੱਜ ਵੀ ਪੂਰੀ ਦੁਨੀਆ ਨੂੰ ਸਹੀ ਦਿਸ਼ਾ ਦਿਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬੱਤ ਦੇ ਭਲੇ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਪੁਰਬ ਮੌਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਪਨਾਉਣ ਅਤੇ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਪ੍ਰਣ ਲੈਣ।
ਤਾਜ਼ਾ ਖ਼ਬਰਾਂ
Free
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਚਾਨਣ ਮੁਨਾਰਾ - ਹਰਦੀਪ ਗਿੱਲ/ਰਾਜੀਵ ਮਾਣਾ
ਜੰਡਿਆਲਾ ਗੁਰੂ (ਅੰਮ੍ਰਿਤਸਰ), 24 ਨਵੰਬਰ (ਪ੍ਰਮਿੰਦਰ ਸਿੰਘ ਜੋਸਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਜੰਡਿਆਲਾ ਗੁਰੂ ਦੇ ਵਾਲਮੀਕਿ...
ਅਜੀਤ ਡੈਸਕ
24-11-2026