24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜਲਾਲਾਬਾਦ ’ਚ ਅਕਾਲੀ ਦਲ ਛੱਡ ਕੇ ਰਾਜ ਸਿੰਘ ਡਿੱਬੀਪੁਰਾ ਕਾਂਗਰਸ ’ਚ ਸ਼ਾਮਲ

ਮੰਡੀ ਘੁਬਾਇਆ (ਫ਼ਾਜ਼ਿਲਕਾ), 24 ਨਵੰਬਰ (ਅਮਨ ਬਵੇਜਾ)- ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਆਗੂ ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ ਦਾ ਹੱਥ ..

Ad Position 21
No active advertisement
ਅਜੀਤ ਡੈਸਕ 24-11-2026
ਮੰਡੀ ਘੁਬਾਇਆ (ਫ਼ਾਜ਼ਿਲਕਾ), 24 ਨਵੰਬਰ (ਅਮਨ ਬਵੇਜਾ)- ਵਿਧਾਨ ਸਭਾ ਹਲਕਾ ਜਲਾਲਾਬਾਦ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਾ, ਜਦੋਂ ਪਾਰਟੀ ਦੇ ਆਗੂ ਰਾਜ ਸਿੰਘ ਡਿੱਬੀਪੁਰਾ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ। ਉਨ੍ਹਾਂ ਨੇ ਕਾਂਗਰਸ ਵਿਚ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਸਮੇਤ ਕਈ ਹੋਰ ਆਗੂ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਰਾਜ ਸਿੰਘ ਡਿੱਬੀਪੁਰਾ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਵੀ ਲੜ ਚੁੱਕੇ ਹਨ। ਜਲਾਲਾਬਾਦ ਹਲਕੇ ਵਿਚ ਰਾਏ ਸਿੱਖ ਭਾਈਚਾਰੇ ਦਾ ਵੱਡਾ ਵੋਟ ਬੈਂਕ ਹੈ ਅਤੇ ਰਾਜ ਸਿੰਘ ਡਿੱਬੀਪੁਰਾ ਦੀ ਆਪਣੇ ਭਾਈਚਾਰੇ ਵਿਚ ਚੰਗੀ ਪਕੜ ਮੰਨੀ ਜਾਂਦੀ ਹੈ।

ਦੱਸਿਆ ਜਾਂਦਾ ਹੈ ਕਿ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਜ ਸਿੰਘ ਡਿੱਬੀਪੁਰਾ ਨਾਰਾਜ਼ ਚੱਲ ਰਹੇ ਸਨ। ਹੁਣ ਉਨ੍ਹਾਂ ਦੇ ਕਾਂਗਰਸ ਵਿਚ ਜਾਣ ਨਾਲ ਜਲਾਲਾਬਾਦ ਦੀ ਸਿਆਸਤ ਵਿਚ ਨਵੀਂ ਚਰਚਾ ਛਿੜ ਗਈ ਹੈ।

 
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਅਤੇ ਸਿੱਖ ਮਸਲਿਆਂ ਦੇ ਹੱਲ ਦੀ ਆਸ: ਐਡਵੋਕੇਟ ਧਾਮੀ
Ad Position 24